post

Jasbeer Singh

(Chief Editor)

Punjab

ਟਰੱਕ ਦੀ ਲਪੇਟ ਵਿਚ ਆਉਣ ਕਾਰਨ 13 ਸਾਲਾ ਬੱਚੇ ਦੀ ਹੋਈ ਮੌਤ

post-img

ਟਰੱਕ ਦੀ ਲਪੇਟ ਵਿਚ ਆਉਣ ਕਾਰਨ 13 ਸਾਲਾ ਬੱਚੇ ਦੀ ਹੋਈ ਮੌਤ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿਖੇ ਸੰਜੇ ਗਾਂਧੀ ਨਗਰ ਵਿੱਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ 13 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਐਕਟਿਵਾ `ਤੇ 3 ਬੱਚੇ ਸਵਾਰ ਹੋ ਕੇ ਜਾ ਰਹੇ ਸਨ। ਉਨ੍ਹਾਂ ਦੀ ਐਕਟਿਵਾ ਸੰਜੇ ਗਾਂਧੀ ਨਗਰ ਤੋਂ ਜਾ ਰਹੀ ਸੀ ਕਿ ਇਸੇ ਦੌਰਾਨ ਉਹ ਟਰੱਕ ਦੀ ਲਪੇਟ ਵਿਚ ਆ ਗਏ। ਇਸ ਦੌਰਾਨ ਇਕ ਬੱਚਾ ਸੜਕ `ਤੇ ਡਿੱਗ ਗਿਆ ਅਤੇ ਟਰੱਕ ਦਾ ਟਾਇਰ ਉਸ ਦੇ ਉੱਪਰ ਚੜ੍ਹ ਗਿਆ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ ਜਦਕਿ ਬਾਕੀ ਦੋ ਬੱਚੇ ਵਾਲ-ਵਾਲ ਬਚ ਗਏ। ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

Related Post