post

Jasbeer Singh

(Chief Editor)

crime

7ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੇ ਕੀਤੀ ਫਾਹਾ ਲੈ ਕੇ ਖੁਦਕੁਸ਼ੀ

post-img

7ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੇ ਕੀਤੀ ਫਾਹਾ ਲੈ ਕੇ ਖੁਦਕੁਸ਼ੀ ਜਲੰਧਰ : ਪੰਜਾਬ ਦੇ ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ `ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ `ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ `ਚ ਲਟਕਦੀ ਮਿਲੀ । ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ । ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਲਟਕਦੀ ਦੇਖਿਆ । ਥਾਣਾ ਡਿਵੀਜ਼ਨ ਨੰਬਰ 6 ਦੇ ਐਸ. ਐਚ. ਓ. ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ, ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ `ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ । ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ `ਚ ਹੋਈ ਹੈ । ਐਸ. ਐਚ. ਓ. ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਚਲੀ ਗਈ । ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ । ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ, ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ । ਫਿਲਹਾਲ ਉਹ ਆਪਣੇ ਤੌਰ `ਤੇ ਮਾਮਲੇ ਦੀ ਜਾਂਚ `ਚ ਰੁੱਝੇ ਹੋਏ ਹਨ ।

Related Post