post

Jasbeer Singh

(Chief Editor)

Punjab

ਖੇਤਾਂ `ਚ ਕੰਮ ਕਰਦੇ 19 ਸਾਲਾ ਨੌਜਵਾਨ ਕਿਸਾਨ ਦੀ ਟਰੈਕਟਰ ਪਲਟਣ ਨਾਲ ਹੋਈ ਮੌਤ

post-img

ਖੇਤਾਂ `ਚ ਕੰਮ ਕਰਦੇ 19 ਸਾਲਾ ਨੌਜਵਾਨ ਕਿਸਾਨ ਦੀ ਟਰੈਕਟਰ ਪਲਟਣ ਨਾਲ ਹੋਈ ਮੌਤ ਸੁਲਤਾਨਪੁਰ ਲੋਧੀ : ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ `ਚ ਪੈਂਦੇ ਪਿੰਡ ਦਰੀਏ ਵਾਲ ਵਿਖੇ ਇੱਕ ਨੌਜਵਾਨ ਦੀ ਖੇਤਾਂ `ਚ ਕੰਮ ਕਰਦਿਆਂ ਅਚਾਨਕ ਟਰੈਕਟਰ ਪਲਟਣ ਨਾਲ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ। ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜਸਕਰਨਪ੍ਰੀਤ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾ ਰਿਹਾ ਸੀ ਤਾਂ ਟਰੈਕਟਰ ਮਗਰ ਟਰਾਲੀ ਪਾ ਕੇ ਉਹ ਖੇਤਾਂ `ਚ ਝੋਨਾ ਲੱਦਣ ਲਈ ਆਇਆ, ਜਿਸ ਦੌਰਾਨ ਟਰੈਕਟਰ ਬੇਕਾਬੂ ਹੋ ਕੇ ਅਚਾਨਕ ਪਲਟ ਗਿਆ ਅਤੇ ਜਸਕਰਨਪ੍ਰੀਤ ਸਿੰਘ ਉਸ ਦੇ ਹੇਠਾਂ ਆ ਗਿਆ। ਆਲੇ ਦੁਆਲੇ ਦੇ ਕਿਸਾਨਾਂ ਨੇ 20 ਮਿੰਟ ਦੀ ਜੱਦੋ ਜਹਿਦ ਉਪਰੰਤ ਜਸਕਰਨ ਸਿੰਘ ਨੂੰ ਟਰੈਕਟਰ ਹੇਠੋਂ ਕੱਢਿਆ ਅਤੇ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਦੱੱਸਣਯੋਗ ਹੈ ਕਿ 19 ਸਾਲਾ ਨੌਜਵਾਨ ਜਸਕਰਨ ਸਿੰਘ ਦੇ ਪਿਤਾ ਦੀ 11 ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਘਰ `ਚ ਆਪਣੀ ਦਾਦੀ, ਮਾਤਾ ਅਤੇ ਭੈਣ ਨਾਲ ਰਹਿੰਦਾ ਸੀ ਅਤੇ ਪਰਿਵਾਰ ਦਾ ਇੱਕ ਇਕਲੌਤਾ ਸਹਾਰਾ ਸੀ।

Related Post