
ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਕੀਤੀ ਖੁਦਕੁਸ਼ੀ
- by Jasbeer Singh
- October 23, 2024

ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਕੀਤੀ ਖੁਦਕੁਸ਼ੀ ਨਵੀਂ ਦਿੱਲੀ : ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਨੇ ਆਪਣੇ ਹੋਸਟਲ ਦੇ ਕਮਰੇ `ਚ ਪੱਖੇ ਨਾਲ ਲਟਕ ਕੇ ਕਥਿਤ ਤੌਰ `ਤੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਵਿਦਿਆਰਥੀ ਦੇ ਕਮਰੇ ਵਿੱਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ । ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਝਾਰਖੰਡ ਦਾ ਰਹਿਣ ਵਾਲਾ ਸੀ ਅਤੇ ਉਸ ਦਾ ਮਾਨਸਿਕ ਇਲਾਜ ਚੱਲ ਰਿਹਾ ਸੀ । ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਕਰੀਬ ਰਾਤ 11 ਵਜੇ ਪੁਲਸ ਕੰਟਰੋਲ ਰੂਮ (ਪੀ ਸੀ ਆਰ) ਨੂੰ ਇੱਕ ਕਾਲ ਆਈ ਜਿਸ ਵਿੱਚ ਦੱਸਿਆ ਗਿਆ ਕਿ ਇੱਕ ਆਈ. ਆਈ. ਟੀ. ਵਿਦਿਆਰਥੀ ਨੇ ਹੋਸਟਲ ਦੇ ਕਮਰੇ `ਚ ਖ਼ੁਦਕੁਸ਼ੀ ਕਰ ਲਈ । ਤੁਰੰਤ ਇੱਕ ਕਰਮਚਾਰੀ ਨੂੰ ਮੌਕੇ `ਤੇ ਭੇਜਿਆ ਗਿਆ । ਕਮਰੇ ਨੂੰ ਅੰਦਰੋਂ ਤਾਲਾ ਲੱਗਿਆ ਹੋਇਆ ਸੀ, ਜਿਸ ਕਾਰਨ ਉਸ ਦੇ ਦੋਸਤ ਅਤੇ ਆਈ ਆਈ ਟੀ ਕਰਮਚਾਰੀ ਖਿੜਕੀ ਤੋੜ ਕੇ ਕਮਰੇ ਵਿੱਚ ਦਾਖਲ ਹੋਏ । ਉਹਨਾਂ ਕਿਹਾ ਕਿ ਮ੍ਰਿਤਕ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਰਾਸਤੇ ਵਿਚ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਮੁਰਦਾਘਰ `ਚ ਰਖਵਾਇਆ ਗਿਆ ਹੈ । ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਹੋਸਟਲ ਦੇ ਕਮਰੇ `ਚ ਕੁਮਾਰ ਨੇ ਖੁਦਕੁਸ਼ੀ ਕੀਤੀ ਸੀ, ਉਸ ਦੀ ਜਾਂਚ `ਮੋਬਾਈਲ ਕ੍ਰਾਈਮ ਟੀਮ` ਨੇ ਕੀਤੀ ਹੈ ।