
ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ 35 ਸਾਲਾ ਨੌਜਵਾਨ ਨੂੰ ਲੋਕਾਂ ਦੀ ਭੀੜ ਨੇ ਕੁੱਟ-ਕੁੱਟ
- by Jasbeer Singh
- September 26, 2024

ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ 35 ਸਾਲਾ ਨੌਜਵਾਨ ਨੂੰ ਲੋਕਾਂ ਦੀ ਭੀੜ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ ਸਹਾਰਨਪੁਰ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਜਿ਼ਲ੍ਹੇ ਸਹਾਰਨਪੁਰ ਵਿੱਚ ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ ਇੱਕ 35 ਸਾਲਾ ਨੌਜਵਾਨ ਨੂੰ ਲੋਕਾਂ ਦੇ ਇੱਕ ਸਮੂਹ ਨੇ ਕਥਿਤ ਤੌਰ `ਤੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਨਿਲ ਕੁਮਾਰ ਵਜੋਂ ਹੋਈ ਹੈ। ਪੁਲਸ ਮੁਤਾਬਕ ਇਹ ਘਟਨਾ ਮੰਗਲਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਅਨਿਲ ਅਤੇ ਪੁਸ਼ਪੇਂਦਰ ਨਾਂ ਦੇ ਇਕ ਹੋਰ ਵਿਅਕਤੀ ਦਾ ਹਰਿਆਬਾਗ ਇਲਾਕੇ `ਚ ਸ਼ੂਗਰ ਮਿੱਲ ਨੇੜੇ ਇਕ ਸ਼ਰਾਬ ਦੀ ਦੁਕਾਨ `ਤੇ ਝਗੜਾ ਹੋ ਗਿਆ । ਐੱਸਪੀ (ਸਿਟੀ) ਅਭਿਮਨਿਊ ਮੰਗਲਿਕ ਨੇ ਦੱਸਿਆ ਕਿ ਜਦੋਂ ਦੁਕਾਨਦਾਰ ਨੇ ਪੁਸ਼ਪੇਂਦਰ ਤੋਂ 10 ਰੁਪਏ ਵਾਧੂ ਲਏ ਤਾਂ ਉਹ ਉਸ ਨਾਲ ਬਹਿਸ ਕਰਨ ਲੱਗਾ। ਅਨਿਲ ਨੇ ਲੜਾਈ ਵਿਚ ਦਖਲ ਦਿੰਦਿਆਂ ਕਿਹਾ ਕਿ ਇਹ ਆਮ ਗੱਲ ਹੈ। ਇਸ ਕਾਰਨ ਦੋਵਾਂ ਵਿਚਾਲੇ ਤਕਰਾਰ ਹੋ ਗਈ। ਮੰਗਲੀਕ ਨੇ ਦੱਸਿਆ ਕਿ ਪੁਸ਼ਪੇਂਦਰ ਨੇ ਆਪਣੇ ਸਾਥੀਆਂ ਨੂੰ ਬੁਲਾਇਆ, ਜੋ ਲਾਠੀਆਂ ਲੈ ਕੇ ਮੌਕੇ `ਤੇ ਪਹੁੰਚ ਗਏ। ਉਹਨਾਂ ਨੇ ਅਨਿਲ `ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ `ਚ ਜ਼ਖ਼ਮੀ ਕਰ ਦਿੱਤਾ। ਸ਼ਰਾਬ ਦੀ ਦੁਕਾਨ `ਤੇ ਕੰਟੀਨ ਚਲਾਉਣ ਵਾਲੇ ਕੁਲਦੀਪ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ `ਤੇ ਵੀ ਹਮਲਾ ਕਰ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਵਿਚ ਅਨਿਲ ਦੀ ਮੌਤ ਹੋ ਗਈ, ਜਦਕਿ ਕੁਲਦੀਪ ਦਾ ਜ਼ਿਲ੍ਹਾ ਹਸਪਤਾਲ `ਚ ਇਲਾਜ ਚੱਲ ਰਿਹਾ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਅਸੀਂ ਕਤਲ ਦਾ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।