
ਮਾਝੇ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਨੇ ਮੁੱਢਲੀ ਮੈਂਬਰਸ਼ਿਪ ਤੋਂ
- by Aaksh News
- May 3, 2024

ਜਥੇਦਾਰ ਬਲਬੀਰ ਸਿੰਘ ਬਿੱਟੂ ਨੇ ਅਸਤੀਫਾ ਦੇਣ ਤੋਂ ਬਾਅਦ ਫੇਸਬੁੱਕ 'ਤੇ ਲਾਈਵ ਹੋ ਕੇ ਅਸਤੀਫੇ ਦਾ ਕਾਰਨ ਪਾਰਟੀ ਵੱਲੋਂ ਪੰਥਕ ਪਰਿਵਾਰਾਂ ਅਤੇ ਕੰਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ। ਮਾਝੇ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਉਸ ਵਕਤ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਲੱਗਾ ਜਦੋਂ ਟਕਸਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਜਨਰਲ ਕੌਂਸਲ ਦੇ ਮੈਂਬਰ ਬਲਬੀਰ ਸਿੰਘ ਬਿੱਟੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਲਿਖਤੀ ਰੂਪ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ। ਜਥੇਦਾਰ ਬਲਬੀਰ ਸਿੰਘ ਬਿੱਟੂ ਨੇ ਅਸਤੀਫਾ ਦੇਣ ਤੋਂ ਬਾਅਦ ਫੇਸਬੁੱਕ 'ਤੇ ਲਾਈਵ ਹੋ ਕੇ ਅਸਤੀਫੇ ਦਾ ਕਾਰਨ ਪਾਰਟੀ ਵੱਲੋਂ ਪੰਥਕ ਪਰਿਵਾਰਾਂ ਅਤੇ ਕੰਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਲੋਕਾਂ ਨੂੰ ਟਕਸਾਲੀ ਆਗੂਆਂ ਤੇ ਵਰਕਰਾਂ ਦੇ ਸਿਰ 'ਤੇ ਬਿਠਾ ਦਿੱਤਾ ਹੈ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਵਿਰੋਧਤਾ ਕੀਤੀ ਸੀ। ਇਥੇ ਇਹ ਦੱਸਣਯੋਗ ਹੈ ਕਿ ਜਥੇਦਾਰ ਬਲਬੀਰ ਸਿੰਘ ਬਿੱਟੂ ਸ਼ਹੀਦ ਜਥੇਦਾਰ ਭਾਈ ਧਰਮ ਸਿੰਘ ਦੇ ਸਪੁੱਤਰ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਵੱਡੇ ਦਿੱਗਜ ਅਕਾਲੀ ਆਗੂਆਂ ਨਾਲ ਔਖੀ ਘੜੀ ਖੜ੍ਹਨ ਵਾਲੇ ਅਤੇ ਖ਼ਾਸ ਕਰ ਕੇ ਕਾਲੇ ਦੌਰ ਦੌਰਾਨ ਪਾਰਟੀ ਲਈ ਸ਼ਹਾਦਤ ਦੇਣ ਵਾਲੇ ਉੱਘੇ ਅਤੇ ਟਕਸਾਲੀ ਆਗੂ ਸ਼ਹੀਦ ਧਰਮ ਸਿੰਘ ਨੇ ਪਾਰਟੀ ਲਈ ਬਹੁਤ ਜਫ਼ਰ ਘਾਲਿਆ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਟਾਲਾ ਦਾ ਨਵਾਂ ਇੰਚਾਰਜ ਨਿਯੁਕਤ ਕਰਨ ਤੋਂ ਬਾਅਦ ਬਲਬੀਰ ਸਿੰਘ ਬਿੱਟੂ ਨਾਰਾਜ਼ ਚਲੇ ਆ ਰਹੇ ਸਨ। ਬਿੱਟੂ ਰਾਮਗੜ੍ਹੀਆ ਭਾਈਚਾਰੇ 'ਚ ਚੰਗਾ ਅਸਰ ਰਸੂਖ ਰੱਖਦੇ ਹਨ।