post

Jasbeer Singh

(Chief Editor)

Punjab

ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

post-img

ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ ਲੁਧਿਆਣਾ : ਲੁਧਿਆਣਾ ਵਿਖੇ ਨੈਸ਼ਨਲ ਹਾਈਵੇ ਤੇ ਸਲੇਮ ਟਾਬਰੀ ਦੇ ਨਜ਼ਦੀਕ ਟਾਇਰ ਕਾਰਨ ਸੜਕ ਦੇ ਕਿਨਾਰੇ ਖੜੀ ਇੱਕ ਬੱਸ ਨੂੰ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ ਇਸ ਭਿਆਨਕ ਸੜਕੀ ਹਾਦਸੇ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਜਦਕਿ ਤੀਰਥ ਯਾਤਰਾ ਲਈ ਜਾ ਰਹੇ ਤਿੰਨ ਸ਼ਰਧਾਲੂ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ ਹਨ। ਪ੍ਰਤੱਖ ਦਰਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹਰਿਦੁਆਰ ਤੋਂ ਮੱਥਾ ਟੇਕਣ ਦੇ ਲਈ ਜੰਮੂ ਵੱਲ ਜਾ ਰਹੇ ਸਨ। ਤਕਰੀਬਨ ਰਾਤ ਤਿੰਨ ਵਜੇ ਉਹਨਾਂ ਦੀ ਬੱਸ ਦਾ ਟਾਇਰ ਪੰਚਰ ਹੋ ਗਿਆ। ਜਿਸ ਦੇ ਚਲਦਿਆਂ ਬੱਸ ਡਰਾਈਵਰ ਨੇ ਟਾਇਰ ਬਦਲਣ ਦੇ ਲਈ ਬੱਸ ਨੂੰ ਸੜਕ ਦੇ ਕਿਨਾਰੇ ਖੜੀ ਕਰ ਦਿੱਤਾ। ਇਸ ਦੌਰਾਨ ਪਿੱਛੋਂ ਲੁਧਿਆਣਾ ਵੱਲੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਖੜੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਧਾਰਮਿਕ ਯਾਤਰਾ ਲਈ ਜਾ ਰਹੇ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਟਰਾਲਾ ਚਾਲਕ ਮੌਕੇ ਤੋਂ ਟਰਾਲਾ ਛੱਡ ਕੇ ਫਰਾਰ ਹੋ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

Related Post