

ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 25 ਜੁਲਾਈ 2025 : ਥਾਣਾ ਸਿਵਲ ਲਾਈਨ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਇਕ ਐਲੂਮੀਨੀਅਮ ਫੋਇਲ ਪੇਪਰ ਅਤੇ ਇਕ ਲਾਇਟਰ ਬ੍ਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐਸ. ਆਈ. ਏ. ਐਸ. ਆਈ. ਬੂਟਾ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੀ. ਆਰ. ਟੀ. ਸੀ. ਵਰਕਸ਼ਾਪ ਨਾਭਾ ਰੋਡ ਪਟਿਆਲਾ ਕੋਲ ਮੌਜੂਦ ਸਨ ਤਾਂ ਦੇਖਿਆ ਕਿ ਉਕਤ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਖੜ੍ਹਾ ਜਾਪਦਾ ਸੀ ਤੇ ਜਦੋਂ ਉਪਰੋਕਤ ਵਿਅਕਤੀ ਨੇ ਦੱਸਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ ਅਤੇ ਜਦੋਂ ਉਸਨੂੰ ਚੈਕ ਕੀਤਾ ਗਿਆ ਤਾਂ ਇਕ ਐਲੂਮੀਨੀਅਮ ਫੋਇਲ ਪੇਪਰ ਅਤੇ ਇਕ ਲਾਇਟਰ ਬ੍ਰਾਮਦ ਹੋਇਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।