
ਅਣਪਛਾਤੇੇ ਮੋਟਰਸਾਈਕਲ ਚਾਲਕ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ
- by Jasbeer Singh
- August 6, 2025

ਅਣਪਛਾਤੇੇ ਮੋਟਰਸਾਈਕਲ ਚਾਲਕ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ ਪਟਿਆਲਾ, 6 ਅਗਸਤ 2025 : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106, 324 (5) ਬੀ. ਐਨ. ਐਸ. ਤਹਿਤ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪ੍ਰਦੀਪ ਕੁਮਾਰ ਪੁੱਤਰ ਅੰਮੀ ਲਾਲ ਵਾਸੀ ਮਕਾਨ ਨੰ. ਸੀ-111 ਰਤਨ ਨਗਰ ਤ੍ਰਿਪੜੀ ਨੇ ਦੱਸਿਆ ਕਿ 5 ਅਗਸਤ ਨੂੰ ਉਸਦਾ ਲੜਕਾ ਰੋਹਨ ਕੁਮਾਰ ਜੋ ਕਿ ਮੋਟਰਸਾਇਕਲ ਤੇ ਸਵਾਰ ਹੋ ਕੇ ਬੱਸ ਅੱਡਾ ਫੱਗਣਮਾਜਰਾ ਕੋਲ ਰਿਹਾ ਸੀ ਤਾਂ ਅਣਪਛਾਤੇ ਮੋਟਰਸਾਇਕਲ ਡਰਾਇਵਰ ਨੇ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੇ ਲੜਕੇ ਦੀ ਇਲਾਜ ਦੌਰਾਨ ਮੋਤ ਹੋ ਗਈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।