ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਤੇਜ ਰਫ਼ਤਾਰ ਮੋਟਰਸਾਈਕਲ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
- by Jasbeer Singh
- November 14, 2025
ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਤੇਜ ਰਫ਼ਤਾਰ ਮੋਟਰਸਾਈਕਲ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਪਟਿਆਲਾ, 14 ਨਵੰਬਰ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106, 324 (44) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰ 12 ਖੱਤਰੀਆ ਵਾਲਾ ਮੁਹੱਲਾ ਸਨੌਰ ਨੇ ਦੱਸਿਆ ਕਿ 11 ਨਵੰਬਰ 2025 ਨੂੰ ਉਸਦਾ ਜੀਜਾ ਸਵਰਨ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਨੂਰਖੇੜੀਆਂ ਕੋਲ ਜਾ ਰਿਹਾ ਸੀ ਕਿ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਜੀਜੇ ਦੇ ਮੋਟਰਸਾਈਕਲ ਵਿਚ ਮਾਰਿਆ, ਜਿਸ ਕਾਰਨ ਉਸਦੇ ਜੀਜੇ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
