

ਮਹਿਲਾ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਰੁੱਧ ਕੇ ਦਰਜ ਰਾਜਪੁਰਾ, 18 ਜੂਨ : ਥਾਣਾ ਸਦਰ ਰਾਜਪੁਰਾ ਦੀ ਪੁਲਸ ਨੇ ਮਹਿਲਾ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ 64 (2) ਬੀ. ਐਨ. ਐਸ. ਅਤੇ ਪੋਸਕੋ ਐਕਟ ਤਹਿਤ ਬਦਫੈਲੀ ਕਰਨ ਦਾ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਵਕੂਆ ਥਾਣਾ ਭਰਾਰੀ ਜਿਲਾ ਬਿਲਾਸਪੁਰ ਹਿਮਾਚਲ ਪ੍ਰਦੇਸ਼ ਦਾ ਹੋਣ ਕਰਕੇਜੀਰੋਐਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਤਿੰਨ ਚਾਰ ਮਹੀਨੇ ਪਹਿਲਾਂ ਜਦੋਂ ਉਹ ਆਪਣੇ ਕਮਰੇ ਵਿੱਚ ਇਕੱਲੀ ਸੀ ਤਾਂ ਇੱਕ ਅਣਪਛਾਤਾ ਵਿਅਕਤੀ ਆਪਣੇ ਮੂੰਹ ਤੇ ਕੱਪੜਾ ਬੰਨ ਕੇ ਉਸਦੇ ਕਮਰੇ ਵਿੱਚ ਆਇਆ ਅਤੇ ਉਸ ਦੇ ਮੂੰਹ ਤੇ ਕੱਪੜਾ ਰੱਖ ਦਿੱਤਾ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਹੋਸ਼ ਵਿਚ ਆਈ ਤਾਂ ਉਸਦੇ ਗੁਪਤ ਅੰਗ ਤੇ ਦਰਦ ਹੋ ਰਿਹਾ ਸੀ ਅਤੇ ਉਹ ਆਪਣੇ ਪਰਿਵਾਰ ਨਾਲ ਰਿਸ਼ਤੇਦਾਰੀ ਵਿੱਚ ਪਿੰਡ ਬਸੰਤਪੁਰਾ ਥਾਣਾ ਰਾਜਪੁਰਾ ਆ ਗਈ, ਜਦੋ ਪੇਟ ਵਿੱਚ ਦਰਦ ਹੋਣ ਤੇ ਚੈਕ ਕੀਤਾ ਤਾਂ ਪਤਾ ਲੱਗਿਆ ਕਿ ਉਹ ਤਾਂ ਗਰਭਪਤੀ ਹੋ ਗਈ ਹੈ। ਬਦਫੈਲੀ ਦਾ ਸਿ਼ਕਾਰ ਮਹਿਲਾ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਦਾਖਲ ਹੈ। ਪੁਲਸ ਨੇ ਕੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.