post

Jasbeer Singh

(Chief Editor)

ਵੋਟ ਪਾਉਣ ਵੇਲੇ ਵੀਡੀਓ ਬਣਾ ਕੇ ਵਾਇਰਲ ਕਰਨ ’ਤੇ ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਕੰਬੋਜ ਖ਼ਿਲਾਫ਼ ਕੇਸ ਦਰਜ

post-img

ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ’ਤੇ ਵੋਟ ਪਾਉਣ ਦੀ ਕਥਿਤ ਤੌਰ ‘ਤੇ ਵੀਡੀਓ ਬਣਾਉਣ ਤੇ ਉਸ ਨੂੰ ਵਾਇਰਲ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕੰਬੋਜ ਦੀ ਗੁਰੂਹਰਸਹਾਏ ਦੇ ਪਿੰਡ ਜੀਵਾ ਰਾਏ ਵਿੱਚ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਸਮੇਂ ਅਣਪਛਾਤੇ ਨੇ ਵੀਡੀਓ ਬਣਾਈ ਸੀ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਾਅਦ ਵਿੱਚ ਕੰਬੋਜ ਨੇ ਵੀਡੀਓ ਵਾਇਰਲ ਕਰ ਦਿੱਤੀ। ਕੰਬੋਜ ਅਤੇ ਅਣਪਛਾਤੇ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੰਬੋਜ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਪਿਤਾ ਹਨ।

Related Post