

ਕਸ਼ਮੀਰ ਵਿਚ ਚੋਣ ਅਧਿਕਾਰੀਆਂ ਨੇ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਐੱਫਆਈਆਰ ਦਰਜ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਹਿਬੂਬਾ ਖ਼ਿਲਾਫ਼ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਿਬੂਬਾ ਅਤੇ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ ਵਿੱਚ ਵੋਟਿੰਗ ਦੌਰਾਨ ਵਿਰੋਧ ਪ੍ਰਦਰਸ਼ਨ ਕੀਤਾ ਸੀ।