

ਥਾਣਾ ਸਦਰ ਨਾਭਾ ਵਿਖੇਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ ਨਾਭਾ, 13 ਜੂਨ (ਬਲਵੰਤ ਹਿਆਣਾ) : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਨੀ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਪਿੰਡ ਸਾਧੋਹੇੜੀ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਗੁਰਸੇਵਕ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਅਨਾਜ ਮੰਡੀ ਪਿੰਡ ਗਲਵੱਟੀ ਮੌਜੂਦ ਸਨ ਤਾਂ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 24 ਬੋਤਲਾ ਸ਼ਰਾਬ ਕਲੱਬ ਮਾਲਟਾ ਹਰਿਆਣਾ ਦੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.