
ਕਾਰ ਦੇ ਡਰਾਈਵਰ ਵਿਰੁੱਧ ਲਾਪ੍ਰਵਾਹੀ ਨਾਲ ਕਾਰ ਲਿਆ ਕੇ ਮਾਰਨ ਤੇ ਕੇਸ ਦਰਜ
- by Jasbeer Singh
- June 23, 2025

ਕਾਰ ਦੇ ਡਰਾਈਵਰ ਵਿਰੁੱਧ ਲਾਪ੍ਰਵਾਹੀ ਨਾਲ ਕਾਰ ਲਿਆ ਕੇ ਮਾਰਨ ਤੇ ਕੇਸ ਦਰਜ ਪਟਿਆਲਾ, 23 ਜੂਨ : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਕਾਰ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (1), 124 (ਏ), 324 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਾਰ ਡਰਾਈਵਰ ਭਰਤ ਸ਼ਰਮਾ ਪੁੱਤਰ ਰਾਜਿੰਦਰ ਕੁਮਾਰ ਵਾਸੀ ਵੜੈਚਾਂ ਪੱਤੀ ਸਮਾਣਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਦੇਵ ਸਿੰਘ ਪੁੱਤਰ ਹੰਸ ਰਾਜ ਵਾਸੀ ਭਾਸ਼ਾ ਥਾਣਾ ਗੂਹਲਾ ਜਿ਼ਲਾ ਕੈਥਲ ਹਰਿਆਣਾ ਨੇ ਦੱਸਿਆ ਕਿ 22 ਜੂਨ ਨੂੰ ਉਸਦੇ ਪਿਤਾ ਉਸਦੇ ਲੜਕਿਆਂ ਨਵਜੋਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸਮੇਤ ਮੋਟਰਸਾਈਕਲ ਤੇ ਸਵਾਰ ਹੋ ਕੇ ਮਹਿਮੂਦਪੁਰ ਸਮਾਣਾ ਕੋਲ ਜਾ ਰਹੇ ਸਨ ਤਾਂ ਉਪਰੋਕਤ ਕਾਰ ਡਰਾਈਵਰ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਦੇ ਮੋਟਰਸਾਈਕਲ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਿਤਾ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਲੜਕਿਆਂ ਦੇ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।