ਮੋਟਰਸਾਈਕਲ ਚਾਲਕ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਲਿਆ ਕੇ ਮਾਰਨ ਤੇ ਕੇਸ ਦਰਜ
- by Jasbeer Singh
- November 14, 2025
ਮੋਟਰਸਾਈਕਲ ਚਾਲਕ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਲਿਆ ਕੇ ਮਾਰਨ ਤੇ ਕੇਸ ਦਰਜ ਬਨੂੜ, 14 ਨਵੰਬਰ 2025 : ਥਾਣਾ ਬਨੂੜ ਪੁਲਸ ਨੇ ਮੋਟਰਸਾਈਕਲ ਦੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 125-ਏ, 106, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਵਨ ਲੋਚੇਪਾ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਸੀਸਨ ਜਿਲਾ ਲੋਹੇਲ ਇਦੀਪੀਤੀ ਹਿਮਾਚਲ ਪ੍ਰਦੇਸ਼ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਸਫਰੀ ਲਾਲ ਪੁੱਤਰ ਬੁੱਧਾ ਵਾਸੀ ਪਿੰਡ ਗੋਪਰਾਪੁਰ ਜਿਲਾ ਰਾਏਬਰੇਲੀ ਯੂ. ਪੀ. ਨੇ ਦੱਸਿਆ ਕਿ 10 ਨਵੰਬਰ 2025 ਨੂੰ ਉਸਦਾ ਲੜਕਾ ਮਹਿੰਦਰ ਕੁਮਾਰ ਆਪਣੀ ਪਤਨੀ ਗੀਤਾ ਨਾਲ ਸਾਈਕਲ ਤੇ ਸਵਾਰ ਹੋ ਕੇ ਟੋਲ ਪਲਾਜਾ ਬਨੂੜ ਕੋਲ ਜਾ ਰਿਹਾ ਸੀ ਤਾਂ ਉਕਤ ਮੋਟਰਸਾਈਕਲ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਲੜਕੇ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਲੜਕੇ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਉਸਦੀ ਪਤਨੀ ਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
