post

Jasbeer Singh

(Chief Editor)

crime

ਥਾਣਾ ਅਨਾਜ ਮੰਡੀ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

post-img

ਥਾਣਾ ਅਨਾਜ ਮੰਡੀ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਪਟਿਆਲਾ, 16 ਜੂਨ : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇਇਕ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ ਵੱਖ ਧਾਰਾਵਾਂ 281, 106 (4) ਬੀ. ਐਨ. ਐਸ. ਤਹਿਤ ਤੇਜ ਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਲਿਆ ਕੇ ਮਾਰਨ ਤੇ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਲਛਮਨ ਦਾਸ ਪੁੱਤਰ ਕ੍ਰਿਸ਼ਨ ਚੰਦ ਵਾਸੀ ਪਟਿਆਲਾ ਰੋਡ ਪਾਤੜਾ ਨੇੜੇ ਪੰਜਾਬ ਗ੍ਰਾਮ ਬੈਂਕ ਪਾਤੜਾਂ ਨੇ ਦੱਸਿਆ ਕਿ 15 ਜੂਨ 2025 ਨੂੰ ਉਸਦਾ ਭਾਣਜਾ ਖੁਸ਼ਪ੍ਰੀਤ ਬਾਤਿਸ਼ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਵੇਰਕਾ ਮਿਲਕ ਪਲਾਂਟ ਸਰਹੰਦ ਰੋਡ ਪਟਿਆਲਾ ਕੋਲ ਜਾ ਰਿਹਾ ਸੀ ਕਿ ਮੋਟਰਸਾਈਕਲ ਦੇ ਅਣਪਛਾਤੇ ਡਰਾਇਵਰ ਨੇ ਆਪਣਾ ਮੋਟਰਸਾਇਕਲ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਭਾਣਜੇ ਵਿੱਚ ਮਾਰਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post