
ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
- by Jasbeer Singh
- July 14, 2025

ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਰਾਜਪੁਰਾ, 14 ਜੁਲਾਈ 2025 : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (2), 324 (1) ਬੀ. ਐਨ. ਐਸ. ਤਹਿਤ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਕੀਤਾ ਹੈ। ਕੀ ਦੱਸਿਆ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਵਿਚ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੋਨੂੰ ਪੁੱਤਰ ਅਵਤਾਰ ਸਿੰਘ ਵਾਸੀ ਮਕਾਨ ਨੰ. 28 ਪਿੰਡ ਰਾਏਪੁਰ ਕਲਾਂ ਮੋਲੀ ਗੁਜਰਾ ਚੰਡੀਗੜ੍ਹ ਨੇ ਦੱਸਿਆ ਕਿ 12 ਜੁਲਾਈ 2025 ਨੂੰ ਰਾਤ ਦੇ ਸਮੇਂ ਉਸ ਦੇ ਚਾਚੇ ਦਾ ਲੜਕਾ ਵਿਕਰਮ ਸਿੰਘ ਪੁੱਤਰ ਜਰਨੈਲ ਸਿੰਘ ਜੋ ਕਿ ਮੋਟਰਸਾਇਕਲ ਤੇ ਸਵਾਰ ਹੋ ਕੇ ਦਮਨਹੇੜੀ ਪੁੱਲ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਇਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਵਿਕਰਮ ਸਿੰਘ ਵਿੱਚ ਮਾਰੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।