
ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
- by Jasbeer Singh
- July 18, 2025

ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਸ਼ੰਭੂ, 18 ਜੁਲਾਈ 2025 : ਥਾਣਾ ਸ਼ੰਭੂ ਪੁਲਸ ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (1) ਬੀ. ਐਨ. ਐਸ. ਤਹਿਤ ਫੇਟ ਮਾਰ ਕੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਤੇ ਕੇੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਵੀ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਸਲੇਮਪੁਰ ਸੇਖਾਂ ਥਾਣਾ ਸ਼ੰਭੂ ਨੇ ਦੱਸਿਆ ਕਿ 16 ਜੁਲਾਈ 2025 ਨੂੰ 5.15 ਤੇ ਉਸਦੇ ਪਿਤਾ ਬਾ-ਹੱਦਸੰਭੂ ਖੁਰਦ ਨੇੜੇ ਨਾਮਧਾਰੀ ਪੈਟਰੋਲ ਪੰਪ ਕੋਲ ਸੜ੍ਹਕ ਕੰਢੇ ਖੜ੍ਹਾ ਸੀ ਤਾਂ ਕਾਰ ਦੇ ਅਣਪਛਾਤੇ ਚਾਲਕ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਵਿੱਚ ਮਾਰੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।