

ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇੇਸ ਦਰਜ ਪਟਿਆਲਾ, 16 ਅਕਤੂਬਰ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (1), 125-ਏ, 324 (4,5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਵਿੰਦਰ ਸਿੰਘ ਪੁੱਤਰ ਰੁਲਦਾ ਸਿੰਘ ਵਾਸੀ ਪਿੰਡ ਚਲਹੇੜੀ ਥਾਣਾ ਸੰਭੂ ਨੇ ਦੱਸਿਆ ਕਿ ਉਸਦਾ ਭਰਾ ਕੁਲਦੀਪ ਸਿੰਘ ਆਪਣੇ ਸਾਥੀ ਅਵਤਾਰ ਸਿੰਘ ਸਮੇਤ ਕਾਰ ਤੇ ਸਵਾਰ ਹੋ ਕੇ ਟੋਲ ਪਲਾਜਾ ਧਰੇੜੀ ਜੱਟਾਂ ਕੋਲ ਜਾ ਰਿਹਾ ਸੀ, ਤਾਂ ਕਾਰ ਦੇ ਅਣਪਛਾਤੇ ਚਾਲਕ ਨੇ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਕਾਰ ਲਿਆ ਕੇ ਉਹਨਾ ਵਿੱਚ ਮਾਰੀ, ਜਿਸ ਕਾਰਨ ਵਾਪਰੇ ਐਕਸੀਡੈਂਟ ਵਿੱਚ ਕੁਲਦੀਪ ਸਿੰਘ ਦੀ ਮੌਤ ਹੋ ਗਈ ਅਤੇ ਅਵਤਾਰ ਸਿੰਘ ਇਲਾਜ ਅਧੀਨ ਹੈ।