
ਗੱਡੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
- by Jasbeer Singh
- June 17, 2025

ਗੱਡੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਘਨੌਰ, 17 ਜੂਨ : ਥਾਣਾ ਘਨੌਰ ਦੀ ਪੁਲਸ ਨੇ ਗੱਡੀ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰ ਕੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਅਤੇ ਦੂਸਰੇ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਵੱਖ ਵੱਖ ਧਾਰਾਵਾਂ 281, 106 (1), 324 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਹਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਅਲੀਪੁਰ ਵਜੀਰ ਸਾਹਿਬ ਥਾਣਾ ਜੁਲਕਾਂ ਨੇ ਦੱਸਿਆ ਕਿ 15 ਜੂਨ 2025 ਨੂੰ ਉਸਦੇ ਜੀਜਾ ਜਗਤਾਰ ਸਿੰਘ ਜੋ ਆਪਣੇ ਦੋਸਤ ਹਰਜਿੰਦਰ ਸਿੰਘ ਸਮੇਤ ਮੋਟਰਸਾਇਕਲ ਤੇ ਸਵਾਰ ਹੋ ਕੇ ਬਾ-ਹੱਦ ਘਨੌਰ ਕੋਲ ਜਾ ਰਿਹਾ ਸੀ ਤਾਂ ਗੱਡੀ ਦੇ ਅਣਪਛਾਤੇ ਡਰਾਈਵਰ ਨੇਆਪਣੀ ਗੱਡੀ ਤੇਜ ਰਫਤਾਰ ਤੇ ਲਾਪ਼੍ਰਵਾਹੀ ਨਾਲ ਲਿਆ ਕੇ ਉਹਨਾ ਵਿੱਚ ਮਾਰੀ, ਜਿਸ ਕਾਰਨ ਵਾਪਰੇ ਹਾਦਸੇ ਵਿਚ ਉਸਦੇ ਜੀਜੇ ਦੀ ਮੌਤ ਹੋ ਗਈ ਅਤੇ ਹਰਜਿੰਦਰ ਸਿੰਘ ਦੇ ਕਾਫੀ ਸੱਟਾਂ ਲੱਗੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।