ਪਲਾਟ ਤੇ ਕਬਜਾ ਕਰਨ ਦੀ ਕੋਸਿ਼ਸ਼ ਕਰਨ ਤੇ ਇਕ ਸਮੇਤ ਅਣਪਛਾਤਿਆਂ ਵਿਰੁੱਧ ਕੇਸ ਦਰਜ
- by Admin
- October 4, 2025
ਪਲਾਟ ਤੇ ਕਬਜਾ ਕਰਨ ਦੀ ਕੋਸਿ਼ਸ਼ ਕਰਨ ਤੇ ਇਕ ਸਮੇਤ ਅਣਪਛਾਤਿਆਂ ਵਿਰੁੱਧ ਕੇਸ ਦਰਜ ਨਾਭਾ, 4 ਅਕਤੂਬਰ 2025 : ਥਾਣਾ ਕੋਤਵਾਲੀ ਨਾਭਾ ਪੁਲਸ ਨੇ ਇਕ ਵਿਅਕਤੀ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 329 (3), 62, 303 (1), (5) ਬੀ. ਐਨ. ਐਸ. ਤਹਿਤ ਪਲਾਟ ਤੇ ਕਬਜਾ ਕਰਨ ਦੀ ਨੀਅਤ ਨਾਲ ਚਾਰ ਦੀਵਾਰੀ ਕਰਨ ਤੇ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗਿਆਨ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਲਿਬੜਾ ਖੰਨਾ ਜਿਲਾ ਲੁਧਿਆਣਾ ਨੇ ਦੱਸਿਆ ਕਿ ਪਿੰਡ ਰੋਹਟਾ ਵਿਖੇ ਕੁੱਝ ਦਿਨ ਪਹਿਲਾਂ ਉਸਦੇ ਪਲਾਟ ਕੋਲ ਲੱਗਿਆ ਦਰੱਖਤ ਡਿੱਗਣ ਕਾਰਨ ਉਸਦੇ ਪਲਾਟ ਦੀ ਚਾਰ ਦੀਵਾਰੀ ਡਿੱਗ ਗਈ ਸੀ, ਜਿਸਦੀ ਰਿਪੇਅਰ ਕਰਨੀ ਬਾਕੀ ਸੀ ਪਰ ਰਵਿੰਦਰ ਕੁਮਾਰ ਕੁੱਝ ਹੋੋਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਪਲਾਟ ਤੇ ਕਬਜਾ ਕਰਨ ਦੀ ਨੀਅਤ ਨਾਲ ਚਾਰ ਦੀਵਾਰੀ ਕਰਨ ਲੱਗ ਪਿਆ, ਜਦੋਂ ਕਿ ਉਨ੍ਹਾਂ ਵਲੋਂ ਪਹਿਲਾਂ ਹੀ ਚਾਰ ਦੀਵਾਰੀ ਕੀਤੀ ਜਾ ਰਹੀ ਸੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਪੁਲਸ ਕੋੋਲ ਜਾ ਕੇ ਇਸ ਪਲਾਟ ਨੂੰ ਆਪਣਾ ਦੱਸ ਕੇ ਕੰਮ ਰਕੁਵਾ ਦਿੱਤਾ ਅਤੇ ਮਾਨਯੋਗ ਅਦਾਲਤ ਵਿੱਚ ਸਟੇਅ ਹਾਸਲ ਕਰਨ ਸਬੰਧੀ ਕੇਸ ਕਰ ਦਿੱਤਾ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
