post

Jasbeer Singh

(Chief Editor)

National

ਵਿਜੈਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ’ਤੇ ਕੇਸ ਦਰਜ

post-img

ਵਿਜੈਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ’ਤੇ ਕੇਸ ਦਰਜ ਕਰਨਾਟਕ : ਕਾਂਗਰਸੀ ਆਗੂ ਰਾਹੁਲ ਗਾਂਧੀ ਖਿ਼ਲਾਫ਼ ਇੱਥੇ ਹਾਲ ਹੀ ਵਿੱਚ ਇਕ ਜਨਸਭਾ ਦੌਰਾਨ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਵਿਜੈਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ’ਤੇ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਂਗਰਸ ਦੇ ਨਗਰ ਕੌਂਸਲਰ ਪਰਸ਼ੂਰਾਮ ਹੋਸਾਮਨੀ ਦੀ ਸ਼ਿਕਾਇਤ ’ਤੇ ਸ਼ੁੱਕਰਵਾਰ ਨੂੰ ਕੇਸ ਦਰਜ ਕੀਤਾ ਗਿਆ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 15 ਅਕਤੂਬਰ ਨੂੰ ਇਕ ਪ੍ਰੋਗਰਾਮ ਵਿੱਚ ਯਤਨਾਲ ਨੇ ਰਾਹੁਲ ਗਾਂਧੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦਿੱਤੇ। ਇਸ ਸ਼ਿਕਾਇਤ ਦੇ ਆਧਾਰ ’ਤੇ ਗਾਂਧੀ ਚੌਕ ਪੁਲੀਸ ਥਾਣੇ ਵਿੱਚ ਯਤਨਾਲ ਖ਼ਿਲਾਫ਼ ਸ਼ਾਂਤੀ ਭੰਗ ਕਰਨ ਲਈ ਜਾਣਬੁੱਝ ਕੇ ਅਪਮਾਨ ਕਰਨ ਅਤੇ ਝੁੱਠੀ ਤੇ ਭਰਮਾਊ ਜਾਣਕਾਰੀ ਫੈਲਾਉਣ ਦਾ ਕੇਸ ਦਰਜ ਕੀਤਾ ਗਿਆ।

Related Post