
ਥਾਣਾ ਪਸਿਆਣਾ ਪੰਜ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ
- by Jasbeer Singh
- June 13, 2025

ਥਾਣਾ ਪਸਿਆਣਾ ਪੰਜ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ ਪਟਿਆਲਾ, 13 ਜੂਨ : ਥਾਣਾ ਪਸਿਆਣਾ ਦੀ ਪੁਲਸ ਨੇ ਪੰਜ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (2), 190, 191 (3) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈਵਿਚ ਯਾਦਵਿੰਦਰ ਸਿੰਘ ਪੁੱਤਰ ਸੇਵਾ ਸਿੰਘ, ਸੇਵਾ ਸਿੰਘ, ਜਸਵੀਰ ਪੁੱਤਰਾਨ ਇੰਦਰ ਸਿੰਘ, ਕਰਨਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ, ਕਸ਼ਮੀਰ ਸਿੰਘ ਪੁੱਤਰ ਇੰਦਰ ਸਿੰਘ ਵਾਸੀਆਨ ਪਿੰਡ ਨਿਜਾਮਨੀਵਾਲਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜੋਗਿੰਦਰ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਨਿਜਾਮਨੀਵਾਲਾ ਥਾਣਾ ਪਸਿਆਣਾ ਨੇ ਦੱਸਿਆ ਕਿ 6 ਜੂਨ 2025 ਨੂੰ ਉਹ ਆਪਣੇ ਭਰਾ ਪੂਰਨ ਸਿੰਘ ਸਮੇਤ ਖੇਤਾਂ ਵਿੱਚ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਮੌਕੇ ਤੇ ਆ ਕੇ ਉਸਦੀ ਅਤੇ ਉਸਦੇ ਭਰਾ ਦੀ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।