post

Jasbeer Singh

(Chief Editor)

crime

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੰਧ ਧੋਖਾਧੜੀ ਦਾ ਕੇਸ ਦਰਜ

post-img

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੰਧ ਧੋਖਾਧੜੀ ਦਾ ਕੇਸ ਦਰਜ ਨਾਭਾ, 14 ਜੂਨ (ਬਲਵੰਤ ਹਿਆਣਾ) : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 316 (2), 318 (4) ਬੀ. ਐਨ. ਐਸ. ਤਹਿਤ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ ਅਤੇ ਨਾ ਹੀ ਪੈਸੇ ਵਾਪਸ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਮਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਗੁਰਦਿੱਤਪੁਰਾ ਥਾਣਾ ਸਦਰ ਨਾਭਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਲਵੀਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਥੂਹੀ ਥਾਣਾ ਸਦਰ ਨਾਭਾ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਨੇ ਉਸਨੂੰ ਜਮੀਨ ਵੇਚਣ ਦਾ ਝਾਂਸਾ ਦੇ ਕੇ ਬਤੌਰ ਬਿਆਨਾਂ 10 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਰਜਿਸਟਰੀ ਕਰਵਾਈ ਅਤੇ ਨਾ ਹੀ ਪੈਸੇ ਹੀ ਵਾਪਸ ਕੀਤੇ, ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post