

ਵਿਦਿਆਰਥਣਾਂ ਦੇ ਲੰਚ ਕਰਨ ਲਈ ਬਣੇਗਾ ਕਾਮਨ ਰੂਮ - ਅਲੂਮਨੀ ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਲਿਆ ਫੈਸਲਾ - ਮਲਟੀਪਰਪਜ਼ ਸਕੂਲ ਦੀ ਚੰਗੀ ਪਹਿਲ ਪਟਿਆਲਾ, 12 ਮਈ 2025 : ਪੀ. ਐਮ. ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੀ ਅਲੂਮਨੀ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਦੇ ਲੰਚ ਕਰਨ ਲਈ ਇੱਕ ਕਾਮਨ ਰੂਮ ਬਣਾਉਣ ਦਾ ਫੈਸਲਾ ਲਿਆ ਗਿਆ, ਜਿਸ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ । ਜਿਕਰਯੋਗ ਹੈ ਕਿ ਅਲੂਮਨੀ ਐਸੋਸੀਏਸ਼ਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਕੂਲ ਅੰਦਰ ਵੱਖ ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਅਲੂਮਨੀ ਐਸੋਸੀਏਸ਼ਨ ਵਿੱਚ ਵੱਖ-ਵੱਖ ਵੱਡੇ ਅਹੁਦਿਆਂ ਤੇ ਤੈਨਾਤ ਅਧਿਕਾਰੀ ਅਤੇ ਸੇਵਾ ਮੁਕਤ ਅਧਿਕਾਰੀ ਆਪੋ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਅ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਮਲਟੀਪਰਪਜ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੂੰ ਦੁਪਹਿਰ ਵੇਲੇ ਖਾਣਾ ਖਾਣ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸਦਾ ਹੱਲ ਕਰਨ ਲਈ ਉਹਨਾਂ ਨੇ ਅਲੂਮਨੀ ਦੇ ਅਹੁਦੇਦਾਰਾਂ ਨਾਲ ਵਿਚਾਰ ਕੀਤਾ। ਜਿਸ ਮਗਰੋਂ ਅਲੂਮਨੀ ਦੇ ਅਹੁਦੇਦਾਰਾਂ ਨੇ ਵਿਦਿਆਰਥਣਾਂ ਦੀ ਇਸ ਸਮੱਸਿਆ ਨੂੰ ਸਮਝਦੇ ਹੋਏ ਮੀਟਿੰਗ ਦੌਰਾਨ ਪਹਿਲ ਦੇ ਅਧਾਰ 'ਤੇ ਵਿਦਿਆਰਥਣਾਂ ਦੇ ਖਾਣਾ ਖਾਣ ਲਈ ਇੱਕ ਕਾਮਨ ਰੂਮ ਬਣਾਉਣ ਦਾ ਫੈਸਲਾ ਲਿਆ ਹੈ ਜੋ ਬਹੁਤ ਹੀ ਸ਼ਲਾਘਾ ਯੋਗ ਕਦਮ ਹੈ। ਉਹਨਾਂ ਕਿਹਾ ਕਿ ਅਲੂਮਨੀ ਦੇ ਸਮੁੱਚੇ ਅਹੁਦੇਦਾਰ ਹਰ ਵੇਲੇ ਸਕੂਲ ਦੀ ਹਰ ਪੱਖੋਂ ਮਦਦ ਕਰਨ ਲਈ ਤਤਪਰ ਰਹਿੰਦੇ ਹਨ। ਜਿਸ ਦੇ ਚਲਦਿਆਂ ਸਕੂਲ ਹਰ ਇੱਕ ਪੱਖ ਤੋਂ ਬੁਲੰਦੀਆਂ ਛੂਹ ਰਿਹਾ ਹੈ । ਇਸ ਦੇ ਨਾਲ ਹੀ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਲੂਮਨੀ ਐਸੋਸੀਏਸ਼ਨ ਵੱਲੋਂ ਸਕੂਲ ਵਿੱਚ ਇੱਕ- ਲੱਖ ਰੁਪਏ ਦੀਆਂ ਚਾਰ ਐਫ. ਡੀਜ਼ ਕਰਵਾਈਆਂ ਗਈਆਂ ਹਨ, ਜਿਨਾਂ ਤੋਂ ਆਉਣ ਵਾਲੇ ਵਿਆਜ ਦੀ ਰਕਮ ਨਾਲ ਹਰ ਸਾਲ ਬਾਰਵੀਂ ਜਮਾਤ ਦੇ ਵੱਖ ਵੱਖ ਸਟਰੀਮ ਵਿੱਚੋਂ ਫਸਟ ਆਉਣ ਵਾਲੇ ਵਿਦਿਆਰਥੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ ਕੀਤਾ ਜਾਂਦਾ ਹੈ । ਇਸ ਦੌਰਾਨ ਅਲੂਮਨੀ ਦੇ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਸਕੂਲ ਵਿਚਲੇ ਕੰਮ ਕਰਵਾ ਕੇ ਬਹੁਤ ਖੁਸ਼ੀ ਮਹਿਸੂਸ ਕਰਦੇ ਹਨ। ਉਹਨਾਂ ਆਖਿਆ ਕਿ ਸਕੂਲ ਵਿੱਚ ਵਿਕਾਸ ਕਾਰਜ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ । ਇਸ ਮੌਕੇ ਅਲੂਮਨੀ ਦੇ ਵਾਈਸ ਪ੍ਰਧਾਨ ਅਤੇ ਸਕੂਲ ਦੇ ਸਾਬਕਾ ਪ੍ਰਿੰਸੀਪਲ ਨੈਸ਼ਨਲ ਅਵਾਰਡੀ ਤੋਤਾ ਸਿੰਘ ਚਹਿਲ ਨੇ ਕਿਹਾ ਕਿ ਸਕੂਲ ਦੇ ਸਾਬਕਾ ਵਿਦਿਆਰਥੀਆਂ ਵੱਲੋਂ ਬਣਾਈ ਗਈ ਅਲੂਮਨੀ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ । ਇਸ ਮੌਕੇ ਸਰਪ੍ਰਸਤ ਕੁਲਬੀਰ ਸਿੰਘ ਸ਼ੇਰਗਿੱਲ, ਸਰਪ੍ਰਸਤ ਰਣਵਿੰਦਰ ਸਿੰਘ, ਖਜਾਨਚੀ ਬੀਰਬਾਲਾ, ਗੁਰਸ਼ਰਨਜੀਤ ਸਿੰਘ, ਬਲਜਿੰਦਰ ਸਿੰਘ ਢੀਂਡਸਾ, ਅਜੀਤ ਸਿੰਘ ਸੈਣੀ, ਹਰਚੰਦ ਸਿੰਘ ਨਿਰਮਾਣ, ਅਵਤਾਰ ਸਿੰਘ, ਅਜੀਤ ਸਿੰਘ ਭੱਟੀ, ਦਰਸ਼ਨ ਲਾਲ, ਵਰਿੰਦਰ ਸਿੰਘ ਵਾਲੀਆ, ਸਕੂਲ ਦੇ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ, ਕੋਚ ਅਮਰਜੋਤ ਸਿੰਘ, ਸਕੂਲ ਦੇ ਪ੍ਰੈਸ ਸਕੱਤਰ ਰਣਜੀਤ ਸਿੰਘ ਬੀਰੋਕੇ, ਬਲਵਿੰਦਰ ਸਿੰਘ ਅਤੇ ਤੇਜਿੰਦਰ ਕੌਸ਼ਿਸ਼ ਸਮੇਤ ਹੋਰ ਆਦਿ ਹਾਜਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.