post

Jasbeer Singh

(Chief Editor)

Punjab

ਏ. ਡੀ. ਸੀ. ਅਮਿਤ ਬੈਂਬੀ ਵੱਲੋਂ ਸਿਹਤ ਸੇਵਾਵਾਂ ‘ਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਜਾਰੀ

post-img

ਏ. ਡੀ. ਸੀ. ਅਮਿਤ ਬੈਂਬੀ ਵੱਲੋਂ ਸਿਹਤ ਸੇਵਾਵਾਂ ‘ਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਜਾਰੀ ਸੰਗਰੂਰ, 23 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਜ਼ਿਲ੍ਹੇ ਅੰਦਰ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ‘ਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ । ਏ. ਡੀ. ਸੀ. ਅਮਿਤ ਬੈਂਬੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿੱਥੇ ਟੀਚੇ ਤਹਿਤ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ । ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਜ਼ਿਲ੍ਹੇ ‘ਚ ਕਾਰਜਸ਼ੀਲ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸਮੇਂ-ਸਮੇਂ ‘ਤੇ ਇਨ੍ਹਾਂ ਦਾ ਨਿਰੀਖਣ ਕਰਦੇ ਰਹਿਣਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜਨਤਕ ਥਾਵਾਂ ‘ਤੇ ਤੰਬਾਕੂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੇ ਚਾਲਾਨ ਕਰਨ ਦੀ ਵੀ ਹਦਾਇਤ ਕੀਤੀ । ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਮਾਥੁਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸਮੂਹ ਐਸ. ਐਮ. ਓ. ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Related Post