post

Jasbeer Singh

(Chief Editor)

Patiala News

ਏ. ਡੀ. ਸੀ. ਅਨੁਪ੍ਰਿਤਾ ਜੌਹਲ ਵੱਲੋਂ ਪਰਾਲੀ ਵਰਤਣ ਵਾਲੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਬੈਠਕ

post-img

ਏ. ਡੀ. ਸੀ. ਅਨੁਪ੍ਰਿਤਾ ਜੌਹਲ ਵੱਲੋਂ ਪਰਾਲੀ ਵਰਤਣ ਵਾਲੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਬੈਠਕ -ਸੁਚੱਜੇ ਪਰਾਲੀ ਪ੍ਰਬੰਧਨ ਲਈ ਬੇਲਰਾਂ ਨੂੰ ਨਾਭਾ ਤੇ ਪਟਿਆਲਾ ਸਬ ਡਵੀਜਨਾਂ ਦੇ ਪਿੰਡਾਂ 'ਚ ਭੇਜਣ ਦਾ ਪ੍ਰਬੰਧ ਕੀਤਾ-ਅਨੁਪ੍ਰਿਤਾ ਜੌਹਲ -ਕਿਸਾਨ ਬੇਲਰ ਤੇ ਹੋਰ ਮਸ਼ੀਨਰੀ ਲੈਣ ਲਈ ਨੰਬਰਦਾਰਾਂ, ਕਲੱਸਟਰ ਅਫ਼ਸਰ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਤੇ ਐਸ.ਡੀ.ਐਮ. ਦਫ਼ਤਰ ਨਾਲ ਕਰਨ ਸੰਪਰਕ ਨਾਭਾ, 25 ਅਕਤੂਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਨੇ ਸੁਚੱਜੇ ਪਰਾਲੀ ਪ੍ਰਬੰਧਨ ਲਈ ਨਾਭਾ ਦੇ ਐਸ. ਡੀ. ਐਮ. ਡਾ. ਇਸਮਤ ਵਿਜੇ ਸਿੰਘ ਦੇ ਦਫ਼ਤਰ ਵਿਖੇ ਪਰਾਲੀ ਵਰਤਣ ਵਾਲੇ ਉਦਯੋਗਾਂ ਸ੍ਰੀ ਗਨੇਸ਼ ਐਡੀਬਲਜ, ਸੁਖਬੀਰ ਐਗਰੋ, ਸਰਦਾਰ ਸੋਲਵੈਕਸ, ਕਰਨ ਬਾਇਓਫਿਊਲਜ਼, ਸੰਜੇ ਸੋਲਵੈਕਸ ਆਦਿ ਦੇ ਨੁਮਾਇੰਦਿਆਂ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ । ਇਸ ਦੌਰਾਨ ਉਨ੍ਹਾਂ ਨੇ ਨਾਭਾ ਅਤੇ ਪਟਿਆਲਾ ਸਬ ਡਵੀਜਨ ਦੇ ਪਿੰਡਾਂ ਵਿੱਚ ਬਿਨ੍ਹਾਂ ਅੱਗ ਲਗਾਏ ਪਰਾਲੀ ਸੰਭਾਲਣ ਲਈ ਬੇਲਰ ਭੇਜਣ ਦਾ ਪ੍ਰਬੰਧ ਕੀਤਾ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਕਿਸਾਨ ਪਰਾਲੀ ਸੰਭਾਲਣ ਲਈ ਬੇਲਰ ਆਦਿ ਮਸ਼ੀਨਰੀ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫ਼ੇਸ ਸੀਡਰ ਲੈਣ ਲਈ ਨੰਬਰਦਾਰਾਂ, ਕਲੱਸਟਰ ਅਫ਼ਸਰ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਤੇ ਐਸ. ਡੀ. ਐਮ. ਦਫ਼ਤਰ ਨਾਲ ਕਰਨ ਸੰਪਰਕ । ਇਸ ਤੋਂ ਬਿਨ੍ਹਾਂ ਕਣਕ ਨੂੰ ਸੁੰਡੀ ਆਦਿ ਦੇ ਹਮਲੇ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲੱਬਧ ਕਰਵਾਈ ਜਾ ਰਹੀ ਹੈ ਪਰੰਤੂ ਕਿਸਾਨ ਆਪਣੇ ਖੇਤਾਂ ਵਿੱਚ ਅੱਗ ਨਾ ਲਗਾਉਣ । ਐਸ. ਡੀ. ਐਮ. ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨ ਦੇ ਪਰਾਲੀ ਨਾ ਸਾੜਨ ਬਾਰੇ ਆਦੇਸ਼ਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਪਿੰਡਾਂ ਵਿੱਚ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਕਿਸਾਨ ਪਿੰਡ ਦੇ ਨੰਬਰਦਾਰਾਂ, ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਐਸ. ਡੀ. ਐਮ. ਦਫ਼ਤਰ ਨਾਲ ਸੰਪਰਕ ਕਰਕੇ ਵੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲ ਸਕਦੇ ਹਨ ।

Related Post