ਸਾਬਕਾ ਪੁਲਸ ਕਮਿਸ਼ਨਰ ਕੀਤਾ ਜੱਜ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਗੁਰੂਗ੍ਰਾਮ : ਭਾਰਤ ਦੇਸ਼ ਦੇ ਸ਼ਹਿਰ ਗੁਰੂਗ੍ਰਾਮ ਦੇ ਸਾਬਕਾ ਪੁਲਸ ਕਮਿਸ਼ਨਰ ਕ੍ਰਿਸ਼ਨ ਕੁਮਾਰ ਰਾਓ ਨੇ ਅਦਾਲਤ ਵਿੱਚ ਆਪਣੇ ਵਿਰੁੱਧ ਕੀਤੀ ਗਈ ਟਿੱਪਣੀ ਲਈ ਇੱਕ ਜੱਜ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ ਅਤੇ 1 ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਹੈ। ਇਹ ਮੁਕੱਦਮਾ ਸੋਮਵਾਰ ਨੂੰ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਿਕਰਮਜੀਤ ਸਿੰਘ ਦੀ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ ਅਤੇ ਉਸੇ ਦਿਨ ਸੁਣਵਾਈ ਹੋਈ।ਅਦਾਲਤ ਨੇ 21 ਨਵੰਬਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਦੀ ਤਰੀਕ ਤੈਅ ਕੀਤੀ ਹੈ। ਸੀਨੀਅਰ ਆਈਪੀਐਸ ਅਧਿਕਾਰੀ ਦੇ ਅਨੁਸਾਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਿਤ ਸਹਿਰਾਵਤ ਨੇ ਫਰਵਰੀ 2022 ਵਿੱਚ ਦਿੱਤੇ ਇੱਕ ਆਦੇਸ਼ ਵਿੱਚ ਕਰੋੜਾਂ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਗੁਰੂਗ੍ਰਾਮ ਪੁਲੀਸ ਦੇ ਸਾਬਕਾ ਡਿਪਟੀ ਕਮਿਸ਼ਨਰ ਧੀਰਜ ਸੇਤੀਆ ਦੀ ਜ਼ਮਾਨਤ ਅਰਜ਼ੀ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਸੀ ਕਿ ਕਹਾਣੀ ਵਿੱਚ ਹੋਰ ਵੀ ਬਹੁਤ ਕੁਝ ਸੀ।
