post

Jasbeer Singh

(Chief Editor)

Punjab, Haryana & Himachal

ਸ੍ਰੀ ਅਕਾਲ ਤਖਤ ਸਾਹਿਬ ਤੇ ਕਿੰਤੂ ਪ੍ਰੰਤੂ ਕਰਨ ਵਾਲਿਆਂ ਦੇ ਖਿਲਾਫ ਦਿੱਲੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂ

post-img

ਸ੍ਰੀ ਅਕਾਲ ਤਖਤ ਸਾਹਿਬ ਤੇ ਕਿੰਤੂ ਪ੍ਰੰਤੂ ਕਰਨ ਵਾਲਿਆਂ ਦੇ ਖਿਲਾਫ ਦਿੱਲੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਮੰਗ ਪੱਤਰ ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ਉਹ ਤਨਖਾਈਆਂ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਲਗਾਤਾਰ ਹੀ ਸਾਰਿਆਂ ਦੀ ਨਜ਼ਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਉਣ ਵਾਲੇ ਫੈਸਲੇ ਤੇ ਬਣੀ ਹੋਈ ਹੈ ਅਤੇ ਬੀਤੇ ਦਿਨ ਹੋਈ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਈ ਮੀਟਿੰਗ ਤੋਂ ਬਾਅਦ ਦਿੱਲੀ ਵਿੱਚ ਬੈਠੇ ਹੋਏ ਕਈ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਕਿੰਤੂ ਪ੍ਰੰਤੂ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੱਜ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਅਤੇ ਉਹਨਾਂ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਜਿਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਕਿੰਤੂ ਪ੍ਰੰਤੂ ਕੀਤੀ ਜਾ ਰਹੀ ਹੈ । ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਤੇ ਪੰਜ ਸਿੰਘ ਸਾਹਿਬਾਨਾ ਵਿੱਚ ਹੋਈ ਇੱਕ ਅਹਿਮ ਇਕੱਤਰਤਾ ਤੋਂ ਬਾਅਦ ਹਜੇ ਤੱਕ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਕੋਈ ਵੀ ਨਿਰਣੇ ਨਹੀਂ ਲਿੱਤਾ ਗਿਆ ਅਤੇ ਹਜੇ ਮੀਟਿੰਗ ਅਤੇ ਦੌਰ ਜਾਰੀ ਹਨ ਲੇਕਿਨ ਇਹਨਾਂ ਮੀਟਿੰਗਾਂ ਦੇ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਹੀ ਕਈ ਸਿੱਖ ਆਗੂਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਜਿਸ ਦੇ ਮੱਦੇ ਨਜ਼ਰ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂ ਭਾਈ ਮਨਜੀਤ ਸਿੰਘ ਭੋਮਾ ਵੱਲੋਂ ਇੱਕ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ । ਉਹਨਾਂ ਨੇ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿਧਾਂਤ ਦੇ ਤੌਰ ਤੇ ਆਪਣਾ ਵਧੀਆ ਕੰਮ ਕਰ ਰਹੇ ਹਨ ਤੇ ਇਹਨਾਂ ਨੂੰ ਰੋਕਣ ਦਾ ਕੰਮ ਦਿੱਲੀ ਵਿੱਚ ਬੈਠੇ ਹੋਏ ਕੁਝ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੂੰ ਪਾਕ ਸਾਫ ਕਰ ਦਿੱਤਾ ਜਾਂਦਾ ਹੈ ਤਾਂ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹੀ ਕਰਵਾਉਣਗੇ ਅਗਰ ਉਹਨਾਂ ਨੂੰ ਗਲਤ ਠਹਿਰਾਉਂਦੇ ਹਨ ਤੇ ਕੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਲਤ ਹੋਣਗੇ। ਇਹ ਜਜਮੈਂਟ ਕਰਨ ਵਾਸਤੇ ਇਹਨਾਂ ਨੂੰ ਕਿਸ ਨੇ ਅਧਿਕਾਰ ਦਿੱਤਾ ਹੈ ਉਹਨਾਂ ਨੇ ਕਿਹਾ ਕਿ ਇਹ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਹੀ ਕਠਗਰੇ ਚ ਖੜਾ ਕਰ ਰਹੇ ਹਨ ਉਹਨਾਂ ਨੇ ਕਿਹਾ ਕਿ ਇਸੇ ਦੇ ਚਲਦੇ ਹੀ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਹੈ। ਤਾਂ ਜੋ ਕਿ ਇਹਨਾਂ ਦੇ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ । ਇੱਥੇ ਦੱਸਣ ਯੋਗ ਹੈ ਕਿ ਬੀਤੇ ਦਿਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਬੁੱਧੀਜੀਵੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਲ ਨਾਲ ਪੰਜ ਸਿੰਘ ਸਾਹਿਬਾਨਾ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਅਤੇ ਹੋਰ ਪੰਥਕ ਵਿਚਾਰਾਂ ਕੀਤੀਆਂ ਗਈਆਂ ਸਨ ਜਿਸਦੇ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਉੱਤੇ ਦਿੱਲੀ ਵਿੱਚ ਬੈਠੇ ਹੋਏ ਸਰਨਾ ਭਰਾਵਾ ਵੱਲੋਂ ਬਿਆਨ ਧਾਗੇ ਗਏ ਅਤੇ ਉਸ ਦੇ ਖਿਲਾਫ ਵੀ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼ਿਕਾਇਤ ਦਰਜ ਕਰਵਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਪਹੁੰਚ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਹੁਣ ਵੇਖਣਾ ਹੋਵੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਇਸ ਉੱਤੇ ਕੀ ਵੱਡਾ ਫੈਸਲਾ ਲੈਂਦੇ ਹਨ।

Related Post