post

Jasbeer Singh

(Chief Editor)

Punjab

ਸੁਲਤਾਨਪੁਰ ਲੋਧੀ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ ਲੱਖਾਂ ਰੁਪਏ ਦਾ ਨੁਕਸਾਨ ...

post-img

ਕਪੂਰਥਲਾ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ ਸਥਿਤ ਸ਼ੇਖੂਪੁਰ ਕਲੋਨੀ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਅੱਜ ਦੁਪਹਿਰ ਨੂੰ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਿਸ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਇਸ ਦੇ ਨਾਲ ਹੀ ਸ਼੍ਰੀ ਗੁਰੂ ਮਹਾਰਾਜ ਦੇ ਦੋ ਪਾਵਨ ਸਰੂਪਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ.ਸੀ.ਆਰ ਟੀਮ, ਸਿਟੀ ਪੁਲਿਸ ਸਟੇਸ਼ਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਅੱਗ 'ਤੇ ਕਾਬੂ ਪਾਇਆ। ਸਥਾਨਕ ਸੰਗਤ ਨੇ ਵੀ ਅੱਗ ਬੁਝਾਉਣ ਵਿੱਚ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ।ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਖੂਪੁਰ ਕਲੋਨੀ ਸਥਿਤ ਗੁਰਦੁਆਰਾ ਸ਼੍ਰੀ ਸਿੰਘ ਸਭਾ ਗੁਰੂ ਨਾਨਕ ਚੌਂਕ 'ਚ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ, ਜਿਸ ਨਾਲ ਗੁਰਦੁਆਰਾ ਸਾਹਿਬ 'ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੇ ਨਾਲ ਹੀ ਗੁਰੂ ਮਹਾਰਾਜ ਦੇ ਦੋ ਸਰੂਪ ਵੀ ਅਗਨ ਭੇਟ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ.ਸੀ.ਆਰ ਦੀ ਟੀਮ ਮੌਕੇ 'ਤੇ ਪਹੁੰਚੀ ਸੰਗਤ ਅਤੇ ਮੁੱਖ ਗ੍ਰੰਥੀ ਬਗੀਚਾ ਸਿੰਘ ਨੇ ਥਾਣਾ ਸਿਟੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਬਚਾਅ ਕਾਰਜ ਕੀਤਾ ਅਤੇ ਅੱਗ 'ਤੇ ਕਾਬੂ ਪਾਇਆ। ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਵੀ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਜਰਨੈਲ ਸਿੰਘ ਨੇ ਇਹ ਵੀ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਉਪਰੰਤ ਸ੍ਰੀ ਗੁਰੂ ਮਹਾਰਾਜ ਦਾ ਪ੍ਰਕਾਸ਼ ਮੁੜ ਪ੍ਰਕਾਸ਼ ਕੀਤਾ ਜਾਵੇਗਾ।

Related Post