

ਸੂਰਤ `ਚ ਪੰਜ ਮੰਜਿ਼ਲਾ ਇਮਾਰਤ ਡਿੱਗੀ ਸੂਰਤ : ਭਾਰਤ ਦੇ ਗੁਜਰਾਤ ਸੂਬੇ ਦੇ ਸੂਰਤ ਸ਼ਹਿਰ `ਚ ਅੱਜ ਪੰਜ ਮੰਜਿ਼ਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਜਾਣਕਾਰੀ ਦਿੰਦੇ ਹੋਏ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸੂਰਤ ਦੇ ਜੀਆਈਡੀਸੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ `ਤੇ ਪਹੁੰਚ ਗਈਆਂ ਹਨ। ਸਾਰੀਆਂ ਟੀਮਾਂ ਵੱਲੋਂ ਬਚਾਅ ਕਾਰਜ ਚਲਾਏ ਜਾ ਰਹੇ ਹਨ।