
ਬੰਦਗੀ ਦਾ ਘਰ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ
- by Jasbeer Singh
- June 27, 2025

ਬੰਦਗੀ ਦਾ ਘਰ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ - 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਕੀਤੀ ਸ਼ੁਰੂਆਤ - ਸ਼ਹੀਦੀ ਸਮਾਗਮ ਆਯੋਜਿਤ ਕਰਨ ਸਿੱਖ ਕੌਮ ਲਈ ਚੜ੍ਹਦੀਕਲਾ ਦਾ ਪ੍ਰਤੀਕ- ਡਾ. ਜਗਜੀਤ ਸਿੰਘ ਦਰਦੀ ਪਟਿਆਲਾ, 27 ਜੂਨ : ਨੌਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਪਹਿਲਾ ਗੁਰਮਤਿ ਸਮਾਗਮ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਅਰਬਨ ਅਸਟੇਟ ਦੇ ਅਸਥਾਨ ਤੇ ਕਰਵਾਇਆ ਗਿਆ। ਇਸ ਮੌਕੇ ਤੇ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਪਰਵਿੰਦਰ ਸਿੰਘ ਰਿਓਂਦ ਨੇ ਗੁਰਬਾਣੀ ਇਤਿਹਾਸ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਤੇ ਅਕਾਲੀ ਬਾਬਾ ਫੂਲਾ ਸਿੰਘ ਜੀ ਪ੍ਰਧਾਨ ਡਾ. ਜਗਜੀਤ ਸਿੰਘ ਦਰਦੀ ਚੌਧਰੀ ਪ੍ਰਭਜੀਤ ਸਿੰਘ, ਭਗਵਾਨ ਸਿੰਘ, ਜਰਨਲ ਸੈਕਟਰੀ ਕਰਮਜੀਤ ਸਿੰਘ, ਸੁਰਿੰਦਰਪਾਲ ਸਿੰਘ ਸ਼ੈਂਟੀ ਨੇ ਆਈਆਂ ਹੋਈਆਂ ਧਾਰਮਿਕ ਸਖ਼ਸ਼ੀਅਤਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਸਮਾਗਮ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਅਰਬਨ ਅਸਟੇਟ ਵਿਖੇ ਕਰਵਾਇਆ ਗਿਆ ਹੈ ਇਸ ਸਮਾਗਮ ਵਿੱਚ ਸੰਗਤਾ ਨੂੰ ਗ. ਪ੍ਰਿਤਪਾਲ ਸਿੰਘ ਜੀ ਅਤੇ ਪਰਵਿੰਦਰ ਸਿੰਘ ਰਿਓਂਦ ਨੇ ਸੰਗਤਾਂ ਨੂੰ ਗੁਰਬਾਣੀ ਇਤਹਾਸ ਨਾਲ ਜਾਣੂ ਕਰਵਾਇਆ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਬਾਰੇ ਵੀ ਸੰਗਤਾਂ ਨੂੰ ਦਸਿਆ। ਜਿਸ ਲਈ ਪ੍ਰਬੰਧਕ ਕਮੇਟੀ ਵੱਲੋਂ ਇਹਨ੍ਹਾਂ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ ਹੈ।ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਨੇ ਕਿਹਾ ਕਿ ਇਹ ਸਮਾਗਮ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 6 ਜੁਲਾਈ ਨੂੰ ਹੋਣ ਜਾ ਰਿਹਾ ਹੈ ਜੋ ਕਿ ਜਿਸ ਵਿੱਚ ਵੱਧ ਤੋਂ ਵੱਧ ਸੰਗਤਾ ਨੂੰ ਪਹੁੰਚਣ ਦੀ ਅਪੀਲ ਕੀਤੀ ਅਤੇ ਨਾਲ ਹੀ ਉਨ੍ਹਾ ਗੁਰਦੁਅਰਾ ਪ੍ਰਬੰਧਕ ਕਮੇਟੀ ਗੁਰਮਤਿ ਪ੍ਰਚਾਰ ਲਈ ਹਰ ਤਰ੍ਹਾਂ ਦਾ ਸਹਿਯੋਗ ਦਵੇਗੀ। ਇਸ ਸਮਾਗਮ ਵਿੱਚ ਗਿਆਨੀ ਪ੍ਰਿਤਪਾਲ ਵੱਲੋਂ ਪ੍ਰਬੰਦਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਗੁਰਮਤਿ ਦੀ ਰਹਿਤ ਮਰਯਾਦਾ ਅਨੁਸਾਰ ਸਮਾਗਮ ਕਰਵਾਏ ਜਾਣ ਮਨਮਤਿ ਨਾ ਕੀਤੀ ਜਾਵੇ ਅਤੇ ਕੀਰਤਨ ਨੂੰ ਮਰਯਾਦਾ ਅਨੁਸਾਰ ਕੀਰਤਨੀ ਜਥਿਆ ਵੱਲੋਂ ਕਰਵਾਇਆ ਜਾਵੇ।ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਪਟਿਆਲਾ ਸ਼ਹਿਰ ਦੇ ਨਾਲ ਲਗਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਦੀਆ ਸੰਗਤਾਂ ਨੂੰ ਗੁਰੂ ਧਾਮਾ ਦੇ ਦਰਸ਼ਨ ਕਰਵਾਉਣ ਲਈ ਪ੍ਰਸਿੱਧ ਕਥਾਵਾਚਕ ਗਿਆਨੀ ਸ਼ੇਰ ਸਿੰਘ ਅਤੇ ਗਿਆਨੀ ਪ੍ਰਿਤਪਾਲ ਵੱਲੋਂ ਜੋ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ੋਿਜਸ ਨਾਲ ਸਮੂਹ ਸੰਗਤਾਂ ਗੁਰੂ ਘਰਾਂ ਦੇ ਦਰਸ਼ਨ ਕਰਨਗੀਆ ਅਤੇ ਸਿੱਖ ਇਤਿਹਾਸ ਤੋਂ ਜਾਣੂ ਹੋ ਸਕਣਗੀਆ।ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਨੇ ਕਿਹਾ ਕਿ ਇਸ ਵਿਸ਼ੇਸ਼ ਉਪਰਾਲੇ ਲਈ ਜਿਸ ਤਰ੍ਹਾ ਦੇ ਵੀ ਸਹਿਯੋਗ ਦੀ ਲੋੜ ਪਵੇਗੀ ਉਹ ਗੁ. ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ।ਇਸ ਮੌਕੇ ਤੇ ਪ੍ਰਬੰਧਕ ਕਮੇਟੀ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।