post

Jasbeer Singh

(Chief Editor)

Patiala News

ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਜਾਇਆ ਗਿਆ ਮਹਾਨ ਸ਼ਹੀਦ ਚੇਤਨਾ ਮਾਰਚ

post-img

ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਜਾਇਆ ਗਿਆ ਮਹਾਨ ਸ਼ਹੀਦ ਚੇਤਨਾ ਮਾਰਚ ਜ਼ਬਰ ਜੁਲਮ ਦੇ ਖਿਲਾਫ਼ ਚਾਰ ਸਾਹਿਬਜ਼ਾਦਿਆਂ ਨੇ ਦਿੱਤੀ ਲਾਸਾਨੀ ਸ਼ਹਾਦਤ : ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲੇ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ 24ਵੀਂ ਸਾਲਾਨਾ ਬਰਸੀ ਸਮਾਗਮ 22 ਦਸੰਬਰ ਨੂੰ ਹੋਵੇਗਾ : ਭਾਈ ਗੁਰਦੀਪ ਸਿੰਘ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਵੱਖ ਵੱਖ ਸਖਸ਼ੀਅਤਾਂ ਨੇ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ ਤੇ ਸੰਗਤਾਂ ਬਣੀਆਂ ਝਾੜੂ ਬਰਦਾਰੀ ਪਟਿਆਲਾ 20 ਦਸੰਬਰ : ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਗੁਰਦੁਆਰਾ ਸਾਹਿਬ ਦੇ ਗੱਦੀ ਨਸ਼ੀਨ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਯੋਗ ਅਗਵਾਈ ’ਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਚੇਤਨਾ ਮਾਰਚ ਅਤੇ ਨਗਰ ਕੀਰਤਨ ਦੀ ਆਰੰਭਤਾ ਕੀਤੀ। ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੰਜ ਪਿਆਰਿਆਂ ਵੱਲੋਂ ਕੀਤੀ । ਆਰੰਭਤਾ ਦੌਰਾਨ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਗਿਆਨੀ ਪ੍ਰਨਾਮ ਸਿੰਘ ਵੱਲੋਂ ਖਾਲਸਾ ਪੰਥ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਦ ਨਗਰ ਕੀਰਤਨ ਰਵਾਨਾ ਹੋਇਆ । ਇਸ ਮੌਕੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਗੁਰੂ ਮਹਾਰਾਜ ਦਾ ਸਰੂਪ ਅਦਬ ਅਤੇ ਸਤਿਕਾਰ ਨਾਲ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ । ਇਸ ਦੌਰਾਨ ਫੁੱਲਾਂ ਨਾਲ ਸਜਾਈ ਪਾਲਕੀ ਦੇ ਨਾਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾ ਰਹੀਆਂ ਸਨ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਖਾਲਸਾਨੀ ਪਹਿਰਵਿਆਂ ’ਚ ਸਾਰਿਆਂ ਦਾ ਧਿਆਨ ਖਿੱਚਿਆ । ਇਸ ਮੌਕੇ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ ਅਤੇ ਸਾਰਿਆਂ ਨੂੰ ਬਾਣੀ ਅਤੇ ਬਾਣੀ ਦਾ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ । ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲੇ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬਾਬਾ ਕਰਮਬੀਰ ਸਿੰਘ ਬੇਦੀ ਬਾਬਾ ਸ੍ਰੀ ਚੰਦ ਵਾਲੇ, ਸਾਬਕਾ ਚੇਅਰਮੈਨ ਇੰਦਰ ਮੋਹਨ ਸਿੰਘ ਬਜਾਜ, ਸੰਤ ਅਮਰਜੀਤ ਸਿੰਘ ਸਲਾਹਪੁਰ ਵਾਲੇ, ਅਮਰਜੀਤ ਸਿੰਘ ਸੰਧੂ ਯੂ. ਕੇ., ਬੀਬੀ ਤਨਵੀਰ ਕੌਰ ਯੂ. ਕੇ., ਗੁਰਮੀਤ ਸਿੰਘ ਬਿੱਟੂ ਟਾਂਡਾ ਸਲੇਮਪੁਰ, ਮਲਕੀਤ ਸਿੰਘ ਖੰਨੇ ਵਾਲੇ, ਸਰੂਪ ਸਿੰਘ ਸਹਿਗਲ, ਪਰਮਜੀਤ ਸਿੰਘ ਪਟਿਆਲਾ, ਭਾਈ ਸਤਨਾਮ ਸਿੰਘ ਅੰਗੀਠਾ ਸਾਹਿਬ ਵਾਲੇ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ । ਇਸ ਮੌਕੇ ਸੰਗਤਾਂ ਨੂੰ ਪ੍ਰੇਰਨਾ ਦਿੰਦਿਆਂ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਮਾਤਾ ਗੁਜਰੀ ਜੀ ਦੇ ਜੀਵਨ ਅਤੇ ਚਾਰ ਸਾਹਿਬਜਦਿਆਂ ਦੀ ਜ਼ਬਰ ਜੁਲਮ ਦੇ ਖਿਲਾਫ਼ ਲੜਾਈ ਲੜਦਿਆਂ ਦਿੱਤੀ ਲਾਸਾਨੀ ਸ਼ਹਾਦਤ ਅਤੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਤੋਂ ਅਜਿਹੀ ਪ੍ਰੇਰਨਾ ਲੈਣ ਦੀ ਲੋੜ ਹੈ ਕਿ ਤਾਂ ਕਿ ਮਨੁੱਖ ਆਪਣਾ ਸਮੁੱਚਾ ਜੀਵਨ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ਨੂੰ ਸਮਰਪਿਤ ਕਰੇ । ਇਸ ਦੌਰਾਨ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ 24ਵੀਂ ਸਾਲਾਨਾ ਬਰਸੀ ਮੌਕੇ ਧਾਰਮਕ ਦੀਵਾਨ ਸਜਾਏ ਅਤੇ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ 22 ਦਸੰਬਰ ਨੂੰ ਹੋਵੇਗਾ । ਉਨ੍ਹਾਂ ਕਿਹਾ ਕਿ ਸੰਗਤਾਂ ਗੁਰੂ ਘਰ ਪੁੱਜ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ । ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ, ਜਿਥੇ ਰਾਤ ਨੂੰ ਧਾਰਮਕ ਦੀਵਾਨ ਸਜਾਏ ਜਾਣਗੇ ਅਤੇ ਸੰਗਤਾਂ ਵੱਧ ਚੜ ਕੇ ਗੁਰੂ ਘਰ ਪੁੱਜਣ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਅਤੁੱਟ ਗੁਰੂ ਦੇ ਲੰਗਰ ਵੀ ਨਿਰੰਤਰ ਜਾਰੀ ਰਹਿਣਗੇ ।

Related Post