

ਪੂਣੇ ਵਿਖੇ ਹੈਲੀਕਾਪਟਰ ਹੋਇਆ ਕਰੈਸ਼ ਮਹਾਰਾਸ਼ਟਰ : ਮਹਾਰਾਸ਼ਟਰ ਦੇ ਪੁਣੇ `ਚ ਇਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਹ ਹੈਲੀਕਾਪਟਰ ਇੱਕ ਨਿੱਜੀ ਹਵਾਬਾਜ਼ੀ ਕੰਪਨੀ ਦਾ ਸੀ ਅਤੇ ਮੁੰਬਈ ਤੋਂ ਹੈਦਰਾਬਾਦ ਜਾ ਰਿਹਾ ਸੀ। ਇਸ ਦੌਰਾਨ ਜਦੋਂ ਹੈਲੀਕਾਪਟਰ ਪੁਣੇ ਤੋਂ ਲੰਘ ਰਿਹਾ ਸੀ ਤਾਂ ਇਹ ਹਾਦਸਾਗ੍ਰਸਤ ਹੋ ਕੇ ਜ਼ਮੀਨ `ਤੇ ਡਿੱਗ ਗਿਆ। ਹੈਲੀਕਾਪਟਰ ਵਿੱਚ ਪਾਇਲਟ ਸਮੇਤ ਕੁੱਲ 4 ਲੋਕ ਸਵਾਰ ਸਨ। ਸ਼ੁਰੂਆਤੀ ਜਾਣਕਾਰੀ ਮੁਤਾਬਕ ਹੈਲੀਕਾਪਟਰ `ਚ ਸਵਾਰ ਸਾਰੇ ਲੋਕ ਜ਼ਖਮੀ ਹੋ ਗਏ ਹਨ।