
ਤੇਜ਼ ਰਫਤਾਰ ਕਾਰ ਦੀ ਕਣਕ ਨਾਲ ਭਰੀ ਟਰੈਕਟਰ ਟਰਾਲੀ ਨਾਲ ਟੱਕਰ, ਡਰਾਈਵਰ ਜ਼ਖ਼ਮੀ
- by Aaksh News
- April 21, 2024

ਅਬੋਹਰ-ਫਾਜ਼ਿਲਕਾ ਰੋਡ ਸਥਿਤ ਆਰਮੀ ਛਾਉਣੀ ਦੇ ਸਾਹਮਣੇ ਅੱਜ ਸਵੇਰੇ ਇੱਕ ਤੇਜ਼ ਰਫਤਾਰ ਕਾਰ ਦੀ ਕਣਕ ਨਾਲ ਭਰੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਚ ਦਾਖਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਡੰਗਰਖੇੜਾ ਅੱਜ ਸਵੇਰੇ ਆਪਣੀ ਕਾਰ ਚ ਸ਼ਹਿਰ ਤੋਂ ਪਿੰਡ ਨੂੰ ਜਾ ਰਿਹਾ ਸੀ | ਜਦੋਂ ਉਹ ਆਰਮੀ ਕੈਂਟ ਦੇ ਗੇਟ ਨੇੜੇ ਪਹੁੰਚਿਆ ਤਾਂ ਅੱਗੇ ਜਾ ਰਹੀ ਕਣਕ ਨਾਲ ਭਰੀ ਟਰੈਕਟਰ ਟਰਾਲੀ ਨਾਲ ਉਸ ਦੀ ਕਾਰ ਟੱਕਰ ਹੋ ਗਈ। ਹਾਦਸੇ ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਡਰਾਈਵਰ ਪ੍ਰਵੀਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਜਿਸ ਤੇ ਐਂਬੂਲੈਂਸ ਟੀਮ ਨੇ ਮੌਕੇ ਤੇ ਪਹੁੰਚ ਕੇ ਉਸ ਨੂੰ ਸਰਕਾਰੀ ਹਸਪਤਾਲ ਚ ਦਾਖਲ ਕਰਵਾਇਆ। ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।