post

Jasbeer Singh

(Chief Editor)

Punjab

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਨੇ ਚਲਾਇਆ ਚੈਕਿੰਗ ਅਭਿਆਨ

post-img

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਨੇ ਚਲਾਇਆ ਚੈਕਿੰਗ ਅਭਿਆਨ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੇ 3 ਚਲਾਨ ਕੱਟੇ, 15 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਸੰਗਰੂਰ, 3 ਜਨਵਰੀ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਨਗਰ ਕੌਂਸਲ ਸੰਗਰੂਰ ਦੇ ਸਹਿਯੋਗ ਨਾਲ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਤੇ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸਾਂਝਾ ਚੈਕਿੰਗ ਅਭਿਆਨ ਚਲਾਇਆ ਗਿਆ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਗੁਨੀਤ ਸੇਠੀ ਦੀ ਨਿਗਰਾਨੀ ਅਤੇ ਐਸ. ਡੀ. ਓ. ਅਮਨਦੀਪ ਸਿੰਘ ਤੇ ਕਾਰਜਸਾਧਕ ਅਫ਼ਸਰ ਮੋਹਿਤ ਸ਼ਰਮਾ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਵੱਖ-ਵੱਖ ਬਜ਼ਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 15 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕਰਦਿਆਂ 3 ਚਲਾਨ ਕੱਟੇ ਗਏ ਅਤੇ ਦੁਕਾਨਦਾਰਾਂ ਨੂੰ ਚਾਇਨਾ ਡੋਰ ਨਾ ਵੇਚਣ ਲਈ ਵੀ ਜਾਗਰੂਕ ਕੀਤਾ ਗਿਆ । ਇਸ ਮੌਕੇ ਸੁਪਰਡੈਂਟ ਜਸਵੀਰ ਸਿੰਘ, ਮੇਟ ਰਾਜੇਸ਼ ਕੁਮਾਰ , ਡਰਾਈਵਰ ਗੁਰਪਿਆਰ ਸਿੰਘ, ਅਜੇ , ਪਰਕਾਸ਼ ਸਿੰਘ, ਮੋਟਿਵੇਟਰ ਰਵੀ ਕੁਮਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤੇ ਪੈਂਫਲਟ ਵੰਡੇ ਗਏ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ. ਡੀ. ਓ. ਅਮਨਦੀਪ ਸਿੰਘ ਨੇ ਕਿਹਾ ਕਿ ਚਾਈਨਾ ਡੋਰ ਦਾ ਭੰਡਾਰ ਕਰਨ ਵਾਲਿਆਂ ਤੇ ਵੇਚਣ ਵਾਲਿਆਂ ’ਤੇ ਪਾਬੰਦੀ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਹਿਲਾਂ ਹੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹੋਏ ਹਨ । ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ-ਮੁਕਤ ਮਾਹੌਲ ਸਿਰਜਣ ਲਈ ਸਹਿਯੋਗ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ । ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Related Post