post

Jasbeer Singh

(Chief Editor)

Patiala News

ਪਿੰਡ ਢੱਡਰੀਆਂ ਵਿਖੇ ਲੋਕ ਸੁਵਿਧਾ ਕੈਂਪ ਦੌਰਾਨ ਵੱਡੀ ਗਿਣਤੀ ਨਾਗਰਿਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ

post-img

ਪਿੰਡ ਢੱਡਰੀਆਂ ਵਿਖੇ ਲੋਕ ਸੁਵਿਧਾ ਕੈਂਪ ਦੌਰਾਨ ਵੱਡੀ ਗਿਣਤੀ ਨਾਗਰਿਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ ਢੱਡਰੀਆਂ/ਸੰਗਰੂਰ, 18 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਜਰੂਰਤਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਸਾਰੇ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੜੀਵਾਰ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਢੱਡਰੀਆਂ ਵਿਖੇ ਲੱਗੇ ਲੋਕ ਸੁਵਿਧਾ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਸਰਕਾਰੀ ਸਕੀਮਾਂ ਦਾ ਲਾਹਾ ਲਿਆ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਰਖ਼ਾਸਤਾਂ ਦਿੱਤੀਆਂ । ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪਹੁੰਚੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਇਸ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਕੰਮਾਂ ਦੀਆਂ ਸੁਵਿਧਾਵਾਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੇਵਾ ਕੇਂਦਰ ਨਾਲ ਸਬੰਧਤ ਰੈਜੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸਬੰਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਸੇਵਾਵਾਂ ਵੀ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਗਈਆਂ| ਐਸ.ਡੀ.ਐਮ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ, ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਉਦਯੋਗ ਕੇਂਦਰ, ਸਕਿਲ ਡਿਵੈਲਪਮੈਂਟ, ਰੋਜ਼ਗਾਰ ਵਿਭਾਗ ਆਦਿ ਦੇ ਅਧਿਕਾਰੀਆਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੀ ਮੁਹੱਈਆ ਕਰਵਾਇਆ ।

Related Post