post

Jasbeer Singh

(Chief Editor)

Patiala News

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

post-img

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਸੰਗਤਾਂ ਨੇ ਗੁਰੂ ਘਰ ਕੀਤੀ ਪੰਗਤ ਅਤੇ ਸੰਗਤ, ਢਾਡੀ ਕਵੀਸ਼ਰੀ ਜਥਿਆਂ ਨੇ ਸੁਣਾਇਆ ਇਤਿਹਾਸ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮ ’ਚ ਸੰਗਤਾਂ ਵੱਡੀ ਗਿਣਤੀ ’ਚ ਪੁੱਜਣ : ਜਥੇਦਾਰ ਗੜੀ ਪਟਿਆਲਾ, 1 ਜੁਲਾਈ 2025 : : ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਵੱਡੇ ਪੱਧਰ ’ਤੇ ਗੁਰੂ ਘਰ ਨਤਮਸਤਕ ਹੋਈਆਂ। ਤੜਕ ਸਵੇਰੇ ਕਿਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮੁਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰੂ ਘਰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਨੇ ਪੰਗਤ-ਸੰਗਤ ਕਰਦਿਆਂ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਨਿਰੰਤਰ ਬਾਣੀ ਪ੍ਰਵਾਹ ਚਲਾਇਆ ਗਿਆ, ਜਿੱਥੇ ਢਾਡੀ ਕਵੀਸ਼ਰੀ ਜਥਿਆਂ ਨੇ ਜਿਨ੍ਹਾਂ ਵਿਚ ਅਮਰੀਕ ਸਿੰਘ ਜਨੇਤਪੁਰ, ਗੁਰਪਿਆਰ ਸਿੰਘ ਜੌਹਰ, ਕੈਪਟਨ ਮਲਕੀਤ ਸਿੰਘ ਬੀ.ਏ, ਅਰਜਨ ਸਿੰਘ ਬੂੜੇਮਾਜਰਾ, ਸਤਨਾਮ ਸਿੰਘ ਬੱਲ, ਸੁਖਜਿੰਦਰ ਸਿੰਘ ਚੰਗਿਆੜਾ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਦੇ ਇਤਿਹਾਸ ਨਾਲ ਜੋੜਿਆ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਆਦਿ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸ਼ੋ੍ਰਮਣੀ ਕਮੇਟੀ ਵੱਡੇ ਪੱਧਰ ਅਤੇ ਮਨਾਉਣ ਜਾ ਰਹੀ ਹੈ ਅਤੇ ਇਸ ਸਬੰਧ ਵਿਚ ਗੁਰੂ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਹਿਬ ਵਿਖੇ ਇਹ ਸਮਾਗਮ 6 ਜੁਲਾਈ ਨੂੰ ਹੋਣ ਜਾ ਰਿਹਾ ਹੈ। ਜਥੇਦਾਰ ਗੜੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਆਪਣੇ ਫ਼ਰਜ਼ਾਂ ਦੀ ਪਹਿਰੇਦਾਰੀ ਕਰ ਰਹੀ, ਉੱਥੇ ਹੀ ਸੰਗਤਾਂ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨ, ਬਾਣੀ ਅਤੇ ਬਾਣਾ ਦਾ ਧਾਰਨੀ ਹੋਣ ਲਈ ਇਨ੍ਹਾਂ ਸਮਾਗਮਾਂ ਵਿਚ ਸ਼ਿਰਕਤ ਕਰੇ। ਜਥੇਦਾਰ ਗੜ੍ਹੀ ਨੇ ਸੰਗਤਾਂ ਨੂੰ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮ ਵਿਚ ਪੁੱਜਣ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਸਮਾਜਕ ਬੁਰਾਈਆਂ ਦੇ ਖ਼ਾਤਮੇ ਲਈ, ਧਰਮ ਪਰਿਵਰਤਨ ਵਰਗੀਆਂ ਮਾੜੀਆਂ ਬੁਰਾਈਆਂ ਨੂੰ ਠੱਲ੍ਹ ਪਾਉਣ ਲਈ, ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੋ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀਆਂ ਹਨ, ਉਨ੍ਹਾਂ ’ਤੇ ਚੱਲਣ ਲਈ ਸ਼ਤਾਬਦੀ ਸਮਾਗਮਾਂ ਵਿਚ ਪੁੱਜਣ ਅਤੇ ਦੂਰ ਦੁਰਾਡੇ ਤੋਂ ਸੰਗਤਾਂ ਨੂੰ ਲਿਆਉਣ ਲਈ ਹਰ ਮਾਈ ਬਾਈ ਆਪਣੀ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਗੁਰੂ ਸਾਹਿਬ ਦੇ ਇਸ ਸਮਾਗਮ ਤੇ ਸੁਨੇਹਾ ਨੂੰ ਦੂਰ ਦੁਰਾਡੇ ਤੱਕ ਪਹੁੰਚਾਹਵੇ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਆਦਿ ਨੇ ਧਾਰਮਕ ਸਮਾਗਮ ਦੌਰਾਨ ਪੁੱਜੇ ਢਾਡੀ ਕਵੀਸ਼ਰੀ ਜਥਿਆਂ ਨੂੰ ਸਿਰੋਪਾਉ ਵੀ ਭੇਂਟ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਬਚਨ ਸਿੰਘ, ਸਾਬਕਾ ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ, ਜਥੇਦਾਰ ਕੁਲਦੀਪ ਸਿੰਘ ਰਾਜਪੁਰਾ, ਲਖਵੀਰ ਸਿੰਘ ਲੌਟ, ਜੋਗਿੰਦਰ ਸਿੰਘ ਪੰਛੀ, ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ, ਅਵਤਾਰ ਸਿੰਘ ਬੱਲੋਪੁਰ, ਪੈਰਿਸ ਸਿੰਘ ਜਲਾਲਾਬਾਦ ਆਦਿ ਤੋਂ ਇਲਾਵਾ ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ। ਫੋਟੋ ਨੰਬਰ : 30ਪੀਏਟੀਐਮਜੇ 8 ਫ਼ੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਢਾਡੀ ਕਵੀਸ਼ਰੀ ਜਥਿਆਂ ਨੂੰ ਸਿਰੋਪਾਉ ਭੇਂਟ ਕਰਦੇ ਹੋਏ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਹੋਰ।

Related Post