post

Jasbeer Singh

(Chief Editor)

Patiala News

ਪੰਚਮੀ ਦੇ ਦਿਹਾੜੇ ਮੌਕੇ ਗੁਰੂ ਘਰ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ

post-img

ਪੰਚਮੀ ਦੇ ਦਿਹਾੜੇ ਮੌਕੇ ਗੁਰੂ ਘਰ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ ਸ਼ਹੀਦੀ ਸ਼ਤਾਬਦੀ ਰਾਹੀਂ ਅਜੋਕੀ ਪੀੜੀ ਨੂੰ ਗੁਰੂ ਸਾਹਿਬ ਦੀ ਜੀਵਨ ਵਿਚਾਰਧਾਰਾ ਅਤੇ ਉਦੇਸ਼ ਜੋੜਾਂਗੇ : ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ ਸੰਗਤਾਂ ਨੇ ਕੀਤਾ ਪਵਿੱਤਰ ਸਰੋਵਰ ’ਚ ਇਸ਼ਨਾਨ, ਹਜ਼ੂਰੀ ਰਾਗੀ ਕੀਰਤਨੀ ਜਥਿਆਂ ਦਾ ਚੱਲਿਆ ਪ੍ਰਵਾਹ ਪਟਿਆਲਾ 2 ਮਈ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਤੜਕ ਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਦੀਵਾਨਾ ਵਿਚ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਸੰਗਤਾਂ ਨੇ ਗੁਰੂ ਦਰਬਾਰ ਵਿਚ ਸੰਗਤਾਂ ਨੇ ਸੀਸ ਨਿਵਾਇਆ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਉਪਰੰਤ ਪੰਗਤ ਸੰਗਤ ਕਰਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਅੱਜ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਉਚੇਚੇ ਤੌਰ ਅਤੇ ਪੁੱਜੇ ਹੋਏ ਸਨ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਜਾਣ ਵਾਲੇ ਸਮਾਗਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਇਸ ਵਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਰਾਹੀਂ ਅਜੋਕੀ ਪੀੜੀ ਨੂੰ ਗੁਰੂ ਸਾਹਿਬ ਦੀ ਜੀਵਨ ਵਿਚਾਰਧਾਰਾ ਅਤੇ ਉਦੇਸ਼ ਨਾਲ ਜੋੜਨ ਦਾ ਉਪਰਾਲਾ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਜੀਵਨ ਘਾਲਣਾਵਾਂ ਅਤੇ ਬਲੀਦਾਨ ਦੀ ਕਿਧਰੇ ਵੀ ਮਿਸਾਲ ਨਹੀਂ ਮਿਲਦੀ, ਜਿਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਮਨੁੱਖਤਾ ਦੇ ਕਲਿਆਣ ਲਈ ਆਪਣਾ ਆਪ ਨਿਛਾਵਰ ਕਰ ਦਿੱਤਾ ਅਤੇ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਗੁਰਬਾਣੀ ਫ਼ਲਸਫ਼ੇ ਦੇ ਧਾਰਨੀ ਹੋਈਏ।ਗੁਰਮਤਿ ਸਮਾਗਮ ਦੌਰਾਨ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਧਾਰਮਿਕ ਦੀਵਾਨਾਂ ਵਿਚ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਤੋਂ ਇਲਾਵਾ ਢਾਡੀ, ਕਵੀਸ਼ਰੀ ਜਥਿਆਂ ਅਮਰਜੀਤ ਸਿੰਘ ਅੰਬਾਲਾ, ਗੁਰਪਿਆਰ ਸਿੰਘ ਜੌਹਰ, ਸੁਖਜਿੰਦਰ ਸਿੰਘ ਚੰਗਿਆੜਾ, ਹਰਪ੍ਰੀਤ ਸਿੰਘ ਮਸਤਾਨਾ, ਸੁਖਜੀਤ ਸਿੰਘ ਸੱਜਣ, ਬੀਬੀ ਕਿਰਨਜੀਤ ਕੌਰ, ਰੂਪ ਸਿੰਘ ਅਲਬੇਲਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸੈਕਟਰੀ ਪ੍ਰਤਾਪ ਸਿੰਘ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਭਾਗ ਸਿੰਘ ਚੌਹਾਨ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਂਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਈ ਮਨਜੀਤ ਸਿੰਘ ਪਵਾਰ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਰਿਓਦ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Related Post