post

Admin

(Chief Editor)

Crime

ਅਮਰੀਕਾ ਵਿਖੇ ਗੋਲੀਬਾਰੀ ਦੀ ਘਟਨਾ ਵਿਚ ਵੱਡੀ ਗਿਣਤੀ ਵਿਚ ਲੋਕ ਜਖਮੀ

post-img

ਅਮਰੀਕਾ ਵਿਖੇ ਗੋਲੀਬਾਰੀ ਦੀ ਘਟਨਾ ਵਿਚ ਵੱਡੀ ਗਿਣਤੀ ਵਿਚ ਲੋਕ ਜਖਮੀ

ਵਾਸ਼ਿੰਗਟਨ, 20 ਜੁਲਾਈ 2026 : ਅਮਰੀਕਾ (America) ਦੇ ਐਰੀਜ਼ੋਨਾ ਦੇ ਡਾਊਨ ਟਾਊਨ ਟਕਸਨ ਵਿਖੇ ਇਕ ਵਿਅਕਤੀ ਵਲੋਂ ਗੋਲੀਬਾਰੀ (Shooting) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਗੋਲੀਬਾਰੀ ਦੀ ਘਟਨਾ ਕਾਰਨ ਕਿੰਨੇ ਲੋਕ ਹੋ ਗਏ ਜਖਮੀ

ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇਸ਼ ਦੇ ਐਰੀਜ਼ੋਨਾ ਦੇ ਡਾਊਨਟਾਊਨ ਟਕਸਨ ਵਿਖੇ ਜੋ ਬੀਤੇ ਦਿਨੀਂ ਸਵੇਰ ਵੇਲੇ ਦੋ ਧੜਿਆਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇਕ ਵਿਅਕਤੀ ਵਲੋਂ ਗੋਲੀਬਾਰੀ ਕਰ ਦਿੱਤੀ ਗਈ ਦੇ ਕਾਰਨ ਵਾਪਰੀ ਘਟਨਾ ਵਿਚ ਘੱਟੋ-ਘੱਟ 9 ਲੋਕ ਗੰਭੀਰ ਜਖਮੀ (Seriously injured) ਹੋ ਗਏ ਹਨ ।

ਪੁਲਸ ਨੇ ਗੋਲੀਬਾਰੀ ਕਰਨ ਵਾਲੇ ਨੂੰ ਮਾਰ ਦਿੱਤੀ ਗੋਲੀ

ਉਕਤ ਵਾਪਰੀ ਗੋਲੀਬਾਰੀ ਦੀ ਘਟਨਾ ਸਬੰਧੀ ਟਕਸਨ ਪੁਲਸ ਵਿਭਾਗ (Tucson Police Department) ਅਨੁਸਾਰ ਰੈਗੂਲਰ ਗਸ਼ਤ `ਤੇ ਤਾਇਨਾਤ ਅਧਿਕਾਰੀਆਂ ਨੇ ਸਥਾਨਕ ਸਮੇਂ ਅਨੁਸਾਰ ਸਵੇਰੇ 2 ਵਜੇ ਦੇ ਕਰੀਬ ਗੋਲੀਬਾਰੀ ਸੁਣੀ ਅਤੇ ਤੁਰੰਤ ਮੌਕੇ `ਤੇ ਪਹੁੰਚ ਗਏ । ਪੁਲਸ ਬੁਲਾਰੇ ਫ੍ਰੈਂਕ ਮੈਗੋਸ ਨੇ ਦੱਸਿਆ ਕਿ ਅਧਿਕਾਰੀਆਂ ਨੇ ਸ਼ੱਕੀ ਦਾ ਸਾਹਮਣਾ ਕੀਤਾ, ਵਾਰ-ਵਾਰ ਹੁਕਮ ਜਾਰੀ ਕੀਤੇ ਅਤੇ ਬਾਅਦ ਵਿੱਚ ਉਸਨੂੰ ਗੋਲੀ ਮਾਰ ਦਿੱਤੀ । ਪੁਲਸ ਨੇ ਰਿਪੋਰਟ ਦਿੱਤੀ ਕਿ ਸ਼ੱਕੀ ਨੇ ਭੱਜਣ ਦੀ ਕੋਸਿ਼ਸ਼ ਕੀਤੀ, ਜਿਸ ਕਾਰਨ ਮੌਕੇ `ਤੇ ਮੌਜੂਦ ਇੱਕ ਅਧਿਕਾਰੀ ਨੇ ਉਸਨੂੰ ਗੋਲੀ ਮਾਰ ਦਿੱਤੀ । ਉਸਦੀ ਪਛਾਣ ਅਜੇ ਜਾਰੀ ਨਹੀਂ ਕੀਤੀ ਗਈ ਹੈ। ਗੋਲੀਬਾਰੀ ਦੀ ਜਾਂਚ ਜਾਰੀ ਹੈ ।

Related Post

Instagram