post

Jasbeer Singh

(Chief Editor)

Punjab

ਪਿਆਰ ਚ ਪਾਗਲ ਆਸ਼ਿਕ ਨੇ ਕਿੱਤਾ ਔਰਤ ਦਾ ਕਤਲ ਜਾਣੋ ਕਿ ਹੈ ਪੂਰਾ ਮਾਮਲਾ, ਨੌਜਵਾਨ ਵੱਲੋਂ ਦਰੱਖਤ ਨਾਲ ਫਾਹਾ ਲੈ ਕੇ ਕਿੱਤੀ

post-img

ਨੌਜਵਾਨ ਵੱਲੋਂ ਦਰੱਖਤ ਨਾਲ ਫਾਹਾ ਲੈ ਕੇ ਕਿੱਤੀ ਗਈ ਖੁਦਕੁਸ਼ੀ .. ਕੋਟਕਪੂਰਾ : ਕੋਟਕਪੂਰਾ ਦੀ ਨਵੀਂ ਦਾਣਾ ਮੰਡੀ ਵਿੱਚ ਇੱਕ ਨੌਜਵਾਨ ਵੱਲੋਂ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੋਟਕਪੂਰਾ ਦੇ ਪਿੰਡ ਔਲਖ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਔਰਤ ਦਾ ਕਤਲ ਕਰਨ ਵਾਲੇ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ।ਕਰੀਬ ਇੱਕ ਹਫ਼ਤਾ ਪਹਿਲਾਂ ਉਸ ਦਾ ਕਤਲ ਕੀਤਾ ਗਿਆ ਸੀ ਅਤੇ ਘਟਨਾ ਵਾਲੇ ਦਿਨ ਤੋਂ ਹੀ ਉਹ ਫਰਾਰ ਸੀ। ਇਸ ਪੂਰੇ ਮਾਮਲੇ ਸਬੰਧੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਦਾਣਾ ਮੰਡੀ ਨੇੜੇ ਕੰਮ ਕਰਦੇ ਲੋਕਾਂ ਨੂੰ ਬਦਬੂ ਆਈ ਤਾਂ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਫਰਸ਼ 'ਤੇ ਪਿਆ ਦੇਖਿਆ। ਜਿਸ ਦੀ ਲਾਸ਼ ਦੀ ਹਾਲਤ ਬਹੁਤ ਖਰਾਬ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੇ ਨੇ ਦੱਸਿਆ ਕਿ ਉਸ ਦੇ ਭਰਾ ਨੇ ਕੋਈ ਕਤਲ ਨਹੀਂ ਕੀਤਾ, ਜਦੋਂ ਉਸ ਖ਼ਿਲਾਫ਼ ਕੇਸ ਦਰਜ ਹੋਇਆ ਤਾਂ ਉਹ ਲੁਕਿਆ ਹੋਇਆ ਸੀ ਅਤੇ ਉਸ ਨੇ ਕਾਰਵਾਈ ਕੀਤੀ।ਮ੍ਰਿਤਕ ਦੇ ਭਰਾ ਨੇ ਦੱਸਿਆ ਕੇ ਪੁਲੀਸ ਵੱਲੋਂ ਪੂਰੇ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।

Related Post