ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨਾਲ ਕੀਤੀ ਗਈ ਮੀਟਿੰਗ
- by Jasbeer Singh
- April 26, 2024
ਪਟਿਆਲਾ, 26 ਅਪ੍ਰੈਲ (ਜਸਬੀਰ)-ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਅੱਜ ਸਮੂਹ ਜਿਲਾ ਸਿਹਤ ਪ੍ਰੋਗਰਾਮ ਅਫਸਰਾਂ, ਵੱਖ-ਵੱਖ ਸਿਹਤ ਸੰਸਥਾਵਾਂ ਸੀਨੀਅਰ ਮੈਡੀਕਲ ਅਫਸਰਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨਾਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਉਹਨਾਂ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਹਨਾਂ ਵੱਲੋਂ ਵੱਖ-ਵੱਖ ਆਮ ਆਦਮੀ ਕਲੀਨਿਕਾਂ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ, ਜਿਨਾਂ ਦਾ ਹੱਲ ਸਬੰਧਿਤ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਕਰਨ ਲਈ ਕਿਹਾ ਗਿਆ। ਉਹਨਾਂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਮੂਹ ਆਮ ਆਦਮੀ ਕਲੀਨਿਕਾਂ ਵੱਲੋਂ ਸਮੇਤ ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਲੋਕ ਸਿਹਤਵੰਦ ਜੀਵਨ ਬਤੀਤ ਕਰ ਸਕਣ।ਉਹਨਾਂ ਸਾਰੇ ਡਾਕਟਰਾਂ ਨੂੰ ਮਰੀਜ਼ਾਂ ਦੀ ਜਾਂਚ ਕਰਦੇ ਸਮੇਂ ਪੂਰਾ ਧਿਆਨ ਅਤੇ ਸਮਾਂ ਦੇਣ ਬਾਰੇ ਵੀ ਕਿਹਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਰਚਨਾ, ਜਿਲਾ ਪਰਿਵਾਰ ਭਲਾਈ ਅਫਸਰ ਡਾ ਐਸ.ਜੇ. ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਜ਼ਸਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ, ਡਾ. ਕਿਰਨਜੋਤ, ਅਤੇ ਡਾ. ਲਵਕੇਸ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਤੇ ਜਸਜੀਤ ਕੌਰ, ਸੀਨੀਅਰ ਅਸਿਸਟੈਂਟ ਤੇਜਿੰਦਰ ਸਿੰਘ, ਜਿਲਾ ਪ੍ਰੋਗਰਾਮ ਮੈਨੇਜਰ ਰੀਤਿਕਾ ਗਰੋਵਰ, ਅਰਬਨ ਕੁਆਰਡੀਨੇਟਰ ਮੈਡਮ ਹਰਸ਼, ਅਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰ ਹਾਜ਼ਰ ਸਨ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.