post

Jasbeer Singh

(Chief Editor)

crime

ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨੂੰ ਲੁੱਟਿਆ

post-img

ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨੂੰ ਲੁੱਟਿਆ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿੱਚ ਬਣੇ ਸ੍ਰੀ ਦਰਬਾਰ ਸਾਹਿਬ ਨੇੜਲੇ ਚੌਂਕ ਪਰਾਗ ਦਾਸ ਵਿਖੇ ਲੁਟੇਰਿਆਂ ਵੱਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਪਰਾਗ ਦਾਸ ਚੌਂਕ ਦੇ ਕੋਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਰੁਪੇਸ਼ ਸੈਣੀ ਤੇ ਮੁਕੇਸ਼ ਸੈਣੀ ਨਾਮ ਦੇ ਦੋ ਭਰਾ ਸੋਨਾ ਕੋਰੀਅਰ ਕਰਨ ਦਾ ਕੰਮ ਕਰਦੇ ਹਨ ਅਤੇ ਮੁਕੇਸ਼ ਸੈਨੀ ਰੋਜ਼ਾਨਾ ਦੀ ਤਰ੍ਹਾਂ ਵੱਖ ਵਖ ਦੁਕਾਨਦਾਰਾਂ ਤੋਂ ਸੋਨਾ ਲੈ ਕੇ ਕੋਰੀਅਰ ਕਰਨ ਲਈ ਗੁਰੂ ਬਾਜ਼ਾਰ ਜਾ ਰਿਹਾ ਸੀ । ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਂਕ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਕੋਲੋਂ ਸੋਣਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸੋਨਾ ਕਿੰਨੀ ਕੁਆਂਟਿਟੀ `ਚ ਹੈ ਇਸ ਬਾਰੇ ਪਤਾ ਨਹੀਂ ਚੱਲ ਸਕਿਆ ਲੇਕਿਨ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਜਲਦ ਹੀ ਪੁਲਿਸ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਵੇਗੀ।

Related Post