post

Jasbeer Singh

(Chief Editor)

11ਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

post-img

11ਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਸਿਵਲ ਹਸਪਤਾਲ `ਚ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ ਜੋ ਕਿ ਦੋਵੇਂ ਹੀ ਹਾਲ ਦੀ ਘੜੀ ਠੀਕ ਹਨ। ਲੜਕੀ ਦੇ ਨਾਬਾਲਗ ਹੋਣ ਕਾਰਨ ਇਹ ਮਾਮਲਾ ਪੁਲਸ ਅਤੇ ਚਾਈਲਡ ਵੈਲਫੇਅਰ ਸੁਸਾਇਟੀ ਕੋਲ ਪਹੁੰਚ ਗਿਆ ਹੈ, ਜਿਸਦੇ ਚਲਦਿਆਂ ਦੋਵੇਂ ਧਿਰਾਂ ਨੂੰ ਸੋਮਵਾਰ ਨੂੰ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ ਇੱਕ ਸਾਲ ਪਹਿਲਾਂ ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਲੜਕੀ ਅਤੇ ਅੰਮ੍ਰਿਤਸਰ ਦੇ 19 ਸਾਲਾ ਲੜਕੇ ਦੀ ਮੰਗਣੀ ਹੋਈ ਸੀ। ਲੜਕੀ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੀ ਹੈ। ਲੜਕੀ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇੱਕ ਬੱਚੇ (ਪੁੱਤਰ) ਨੂੰ ਜਨਮ ਦਿੱਤਾ ਹੈ। ਡਿਲਿਵਰੀ ਸ਼ਨੀਵਾਰ ਸਵੇਰੇ ਹੋਈ ਹੈ।

Related Post

Instagram