post

Jasbeer Singh

(Chief Editor)

crime

ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਹੋਇਆ ਤੇਜ਼ਧਾਰ ਹਥਿਆਰਾਂ ਨਾਲ ਕਤਲ

post-img

ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਹੋਇਆ ਤੇਜ਼ਧਾਰ ਹਥਿਆਰਾਂ ਨਾਲ ਕਤਲ ਜਗਰਾਓਂ : ਪੰਜਾਬ ਦੇ ਪਿੰਡ ਫੁਲੂਵਾਲਾ ਡੋਗਰਾ ਵਿਚ ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋ ਜਾਣ ਨਾਲ ਜਿਥੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ, ਉਥੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦਿਆਂ ਪੁਲਸ ਨੇ ਕਤਲ ਦੀ ਗੁੱਥੀ ਸੁਲਝਾਉਣ ਲਈ ਉੱਚ ਅਧਿਕਾਰੀਆਂ ਅਤੇ ਥਾਣਾ ਪੁਲਸ ਪਾਰਟੀ ਵਲੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਹੀ ਹੈ। ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਵੀ ਪਿੰਡ ਅਹਿਮਦਪੁਰ ਵਿਚ ਦੋਹਰਾ ਕਤਲ ਕਾਂਡ ਹੋਇਆ ਸੀ ਅਤੇ ਅਜੇ ਉਸ ਦੀ ਗੁੱਥੀ ਨਹੀਂ ਸੁਲਝੀ ਹੈ ਪਰ ਹੁਣ ਘਰ ਬਾਹਰ ਸੁੱਤੇ ਪਏ ਵਿਅਕਤੀ ਦਾ ਕਤਲ ਹੋ ਗਿਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਲਾਭ ਸਿੰਘ ਜਗਰਾਓਂ ਵਿਚ ਬਤੌਰ ਕੈਸ਼ੀਅਰ ਨੌਕਰੀ ਕਰਦਾ ਸੀ। 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ ਅਤੇ ਪਰਿਵਾਰਕ ਮੈਂਬਰ ਘਰ `ਚ ਵਿਦਾਇਗੀ ਸਮਾਰੋਹ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਸਨ। ਰਾਤ ਸਮੇਂ ਲਾਭ ਸਿੰਘ ਜਦੋਂ ਘਰ ਦੇ ਬਾਹਰ ਸੁੱਤਾ ਪਿਆ ਸੀ ਤਾਂ ਕਿਸੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਇਸ ਦਾ ਪਤਾ ਲੱਗਣ ’ਤੇ ਐੱਸ.ਪੀ. ਮਨਮੋਹਨ ਸਿੰਘ, ਡੀ.ਐੱਸ.ਪੀ. ਮਨਜੀਤ ਸਿੰਘ, ਐੱਸ.ਐੱਚ.ਓ. ਭਗਵੰਤ ਸਿੰਘ ਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਹੋਏ ਸਨ ਅਤੇ ਜਾਂਚ ਸ਼ੁਰੂ ਕਰ ਦਿੱਤੀ।

Related Post