post

Jasbeer Singh

(Chief Editor)

Sports

ਕੁਇਜ਼ ਮੁਕਾਬਲੇ ਸਬੰਧੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

post-img

ਕੁਇਜ਼ ਮੁਕਾਬਲੇ ਸਬੰਧੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਪਟਿਆਲਾ, 25 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ. ਹਰਜੋਤ ਸਿੰਘ ਬੈਂਸ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਦੀ ਰਹਿਨੁਮਾਈ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਸਬੰਧੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ । ਇਸ ਸਮਾਰੋਹ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਸਾਲ ਕਰਵਾਏ ਜਾਂਦੇ ਇਹ ਮੁਕਾਬਲੇ ਮਿਤੀ 18 ਅਕਤੂਬਰ ਨੂੰ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਕੁਇਜ਼ ਮੁਕਾਬਲੇ ਵਿੱਚ ਵਿਦਿਆਰਥੀਆਂ ਤੋਂ ਪੰਜਾਬੀ ਸਾਹਿਤ, ਧਰਮ, ਭਾਸ਼ਾ ਸ਼ਖ਼ਸੀਅਤਾਂ, ਸਭਿਆਚਾਰ, ਇਤਿਹਾਸ ਅਤੇ ਭੂਗੋਲ ਆਦਿ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ । ਇਹ ਮੁਕਾਬਲੇ ਤਿੰਨ ਵਰਗਾਂ ਵਿਚ ਕਰਵਾਏ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚੋਂ ‘ੳ’ ਵਰਗ ਵਿੱਚ ਪਹਿਲਾ ਸਥਾਨ ਸ਼ਾਹਬਾਜ਼ ਸਿੰਘ, ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਦੂਜਾ ਅਤੇ ਤੀਜਾ ਸਥਾਨ ਸ਼ਗਨਦੀਪ ਕੌਰ, ਮਹਿਕਪ੍ਰੀਤ ਕੌਰ, ਸਰਕਾਰੀ ਮਿਡਲ ਸਕੂਲ, ਸਲੇਮਪੁਰ ਜੱਟਾਂ, ਪਟਿਆਲਾ, ਵਰਗ ‘ਅ’ ਵਿੱਚੋਂ ਪਹਿਲਾ ਸਥਾਨ ਜਗਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲ੍ਹੇਵਾਲ, ਦੂਜਾ ਸਥਾਨ ਹਿਮਾਂਸ਼ੀ, ਸਰਕਾਰੀ ਹਾਈ ਸਕੂਲ, ਪਟਿਆਲਾ ਕੈਂਟ, ਤੀਜਾ ਸਥਾਨ ਸੁਖਦੀਪ ਸਿੰਘ, ਸਕੂਲ ਆਫ਼ ਐਮੀਨੈਂਸ, ਭੁਨਰਹੇੜੀ ਅਤੇ ਵਰਗ ‘ੲ’ ਵਿੱਚੋਂ ਪਹਿਲਾ ਸਥਾਨ ਕਰਨਵੀਰ ਸਿੰਘ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੂਜਾ ਸਥਾਨ ਲਵਨੀਤ ਸਿੰਘ, ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਤੀਜਾ ਸਥਾਨ ਜੈਸਮੀਨ ਕੌਰ, ਖਾਲਸਾ ਕਾਲਜ, ਪਟਿਆਲਾ ਨੇ ਹਾਸਲ ਕੀਤਾ । ਸਮਾਰੋਹ ਦੀ ਸ਼ੁਰੂਆਤ ਵਿੱਚ ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਆਏ ਹੋਏ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੂੰ ਜੀ ਆਇਆਂ ਆਖਿਆ ਗਿਆ । ਇਸ ਉਪਰੰਤ ਤੇਜਿੰਦਰ ਸਿੰਘ ਗਿੱਲ, ਸਹਾਇਕ ਡਾਇਰੈਕਟਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪਣੇ ਵਿਚਾਰ ਪੇਸ਼ ਕੀਤੇ । ਇਸ ਤੋਂ ਬਾਅਦ ਭਾਸ਼ਾ ਵਿਭਾਗ ਦੇ ਸੰਯੁਕਤ ਡਾਇਰੈਕਟਰ ਹਰਪ੍ਰੀਤ ਕੌਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਮਾਰੋਹ ਦੇ ਪ੍ਰਧਾਨਗੀ ਮੰਡਲ ਵਿੱਚ ਉਕਤ ਸ਼ਖ਼ਸੀਅਤਾਂ ਤੋਂ ਇਲਾਵਾ ਜਸਪ੍ਰੀਤ ਕੌਰ, ਸੁਰਿੰਦਰ ਕੌਰ, ਸਹਾਇਕ ਡਾਇਰੈਕਟਰ ਅਤੇ ਸੰਤੋਖ ਸਿੰਘ ਸੁੱਖੀ, ਖੋਜ ਅਫ਼ਸਰ ਸ਼ਾਮਲ ਸਨ। ਸਮਾਰੋਹ ਦੇ ਅੰਤ ਵਿੱਚ ਸੁਰਿੰਦਰ ਕੌਰ, ਸਹਾਇਕ ਡਾਇਰੈਕਟਰ ਵੱਲੋਂ ਆਏ ਹੋਏ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕਰਦਿਆਂ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਵੰਬਰ ਮਹੀਨੇ ਦੌਰਾਨ ਹੋਣ ਵਾਲੇ ਰਾਜ ਪੱਧਰੀ ਕੁਇਜ਼ ਮੁਕਾਬਲੇ ਲਈ ਹੋਰ ਵੱਧ ਤਿਆਰੀ ਕਰਨ ਲਈ ਪ੍ਰੇਰਿਆ ਗਿਆ। ਇਸ ਮੌਕੇ ਨਵਨੀਤ ਕੌਰ, ਸੀਨੀਅਰ ਸਹਾਇਕ, ਹਰਦੀਪ ਕੌਰ, ਜੂਨੀਅਰ ਸਕੇਲ ਸਟੈਨੋ ਤੋਂ ਇਲਾਵਾ ਵੱਖ-ਵੱਖ ਸਕੂਲਾਂ/ਕਾਲਜਾਂ ਤੋਂ ਆਏ ਅਧਿਆਪਕ ਸਾਹਿਬਾਨ ਹਾਜ਼ਰ ਸਨ ।

Related Post