ਪੰਜਾਬੀ ਯੂਨੀਵਰਸਿਟੀ ਦੀ 10ਵੀਂ ਅਲੂਮਨੀ ਮੀਟ ਮੌਕੇ ਪੁੱਜੇ ਇੱਥੋਂ ਦੇ ਪੁਰਾਣੇ ਵਿਦਿਆਰਥੀਆਂ ਨੇ ਵਿਦਿਆਰਥੀਆਂ ਵਜੋਂ ਇਥੇ ਬਿਤਾਏ ਸਮੇਂ ਦੇ ਲਿਹਾਜ ਨਾਲ ਪੁਰਾਣੀਆਂ ਯਾਦਾਂ ਤਾਜ਼ਾ ਕੀਤੀਆਂ। ਅਲੂਮਨੀ ਵਿੱਚ ਪੁੱਜੇ ਵਿਦਿਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਹਰ ਸੰਭਵ ਵਿੱਤੀ ਕਰਨ ਦਾ ਅਹਿਦ ਵੀ ਲਿਆ। ਅਲੂਮਨੀ ਮੀਟ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕੀਤੀ। ਇੱਕ ਦਿਨ ਬਾਅਦ ਹੀ ਵੀਸੀ ਵਜੋਂ ਉਨ੍ਹਾਂ ਦਾ ਤਿੰਨ ਸਾਲਾ ਕਾਰਜਕਾਲ ਮੁਕੰਮਲ ਹੋਣ ਜਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੇ ਅੱਜ ਹੋਰ ਵੀ ਵਧੇਰੇ ਰੀਝ ਨਾਲ ਪ੍ਰਧਾਨਗੀ ਭਾਸ਼ਣ ਦਿੱਤਾ। ਉਨ੍ਹਾਂ ਆਪਣੇ ਤਿੰਨ ਸਾਲ ਦੇ ਅਨੁਭਵ ਵੀ ਸਾਂਝੇ ਕੀਤੇ। ਮੁੱਖ ਮਹਿਮਾਨ ਜੱਜ ਗੁਰਬੀਰ ਸਿੰਘ ਨੇ 1982 ਦੇ ਉਸ ਦੌਰ ਨੂੰ ਯਾਦ ਕੀਤਾ, ਜਦੋਂ ਉਹ ਇਥੇ ਕਾਨੂੰਨ ਵਿਭਾਗ ਦੇ ਵਿਦਿਆਰਥੀ ਰਹੇ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸੁਰਜੀਤ ਪਾਤਰ ਨੇ ਕਿਹਾ ਕਿ ਇਹ ਸੁਖਦ ਅਹਿਸਾਸ ਹੈ ਕਿ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਹੁਣ ਸੁਖਾਵੀਂ ਹੋ ਰਹੀ ਹੈ। ਵਿਸ਼ੇਸ਼ ਮਹਿਮਾਨ ਆਈਜੀ ਹਰਚਰਨ ਸਿੰਘ ਭੁੱਲਰ ਨੇ ਕਾਨੂੰਨ ਵਿਭਾਗ ਦੇ ਵਿਦਿਆਰਥੀ ਹੁੰਦਿਆਂ, ਵਿਭਾਗ ਦੇ ਅਧਿਆਪਕਾਂ ਵੱਲੋਂ ਦਿੱਤੇ ਗਏ ਕਾਮਯਾਬੀ ਦੇ ਮੰਤਰ ਅਤੇ ਸੇਧ ਨੂੰ ਯਾਦ ਕੀਤਾ। ਸਵਾਗਤੀ ਭਾਸ਼ਣ ਦੌਰਾਨ ਡੀਨ ਅਲੂਮਨੀ ਡਾ. ਗੁਰਮੁਖ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਅਲੂਮਨੀ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਛੋਟੀ ਉਮਰ ਵਿੱਚ ਸਰਪੰਚ ਬਣੀ ਇੱਥੋਂ ਦੀ ਵਿਦਿਆਰਥਣ ਸੈਸ਼ਨਦੀਪ ਕੌਰ, ਕੌਮਾਂਤਰੀ ਪੱਧਰ ’ਤੇ ਪ੍ਰਾਪਤੀਆਂ ਕਰਨ ਵਾਲ਼ੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ, ਡਾ. ਅਸ਼ੋਕ ਕੁਮਾਰ ਪਾਹੁਲ, ਸੰਜੀਵ ਕੁਮਾਰ ਗਰਗ, ਡਾ. ਜਗਦੀਪ ਸਿੰਘ, ਡਾ. ਸਵਰਾਜ ਰਾਜ, ਇੰਜ. ਹਰਪ੍ਰੀਤ ਸਿੰਘ, ਸ਼ਹਿਨਾਜ਼ ਜੌਲੀ ਕੌੜਾ, ਡਾ. ਨੀਰਜਾ ਮਿੱਤਲ, ਡਾ. ਡੀਪੀ ਗੋਇਲ ਅਤੇ ਫਿਲਮ ਅਦਾਕਾਰ ਮਹਾਂਬੀਰ ਭੁੱਲਰ ਦਾ ਸਨਮਾਨ ਕੀਤਾ ਗਿਆ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.