post

Jasbeer Singh

(Chief Editor)

Patiala News

ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਕ ਸਮਾਗਮ

post-img

ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਕ ਸਮਾਗਮ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ ਗੁਰੂ ਘਰ ਨਤਮਸਤਕ ਹੋ ਕੇ ਸੰਗਤਾਂ ਨੇ ਗੁਰੂ ਰਾਮਦਾਸ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਪਟਿਆਲਾ 18 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਅਤੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਕਰਵਾਇਆ ਗਿਆ। ਇਤਿਹਾਸਕ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਪੰਗਤ ਸੰਗਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਭਾਈ ਭੁਪਿੰਦਰਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਦੇ ਅਹੁਦੇਦਾਰ ਸਾਹਿਬਾਨ ਵੀ ਸ਼ਾਮਲ ਸਨ । ਦੀਵਾਨ ਹਾਲ ਵਿਖੇ ਆਯੋਜਿਤ ਧਾਰਮਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਇਤਿਹਾਸ ਦੀ ਰੌਸ਼ਨੀ ’ਚੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਗੁਰੂ ਅਮਰਦਾਸ ਜੀ ਦੀ ਬਾਣੀ ਅਜਿਹੀ ਜੀਵਨ ਜਾਂਚ ਪ੍ਰਦਾਨ ਕਰਨ ਦੇ ਨਾਲ ਨਾਲ ਕਈ ਸ਼ੰਕਿਆਂ ਅਤੇ ਭਰਮਾਂ ਨੂੰ ਦੂਰ ਕਰਦੀ ਹੈ, ਜਿਸ ਨਾਲ ਮਨੁੱਖ ਦਾ ਪ੍ਰਮਾਤਮਾ ਨਾਲ ਮਿਲਾਪ ਹੁੰਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗੋਇੰਦਵਾਲ ਸਾਹਿਬ ਵਰਗਾ ਮਹਾਨ ਤੀਰਥ ਅਸਥਾਨ ਸਮੁੱਚੀ ਮਾਨਵਤਾ ਨੂੰ ਦਿੱਤਾ, ਜਿਥੋ ਮਨੁੱਖ ਨੂੰ ਭਗਤੀ ਅਤੇ ਸ਼ਕਤੀ ਪ੍ਰਦਾਨ ਹੁੰਦੀ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਗੁਰੂ ਅਮਰਦਾਸ ਜੀ ਨੇ ਅਹਿਮ ਕਾਰਜਾਂ ਦੇ ਨਾਲ ਨਾਲ ਧਰਮ ਦੇ ਪ੍ਰਚਾਰ ਪਸਾਰ ਦੀ ਜ਼ਿੰਮੇਵਾਰੀ ਗੁਰੂ ਰਾਮਦਾਸ ਪਾਤਸ਼ਾਹ ਨੂੰ ਸੌਂਪਿਆ, ਜਿਨ੍ਹਾਂ ਨੇ ਦਾ 450 ਸਾਲਾ ਗੁਰਤਾਗੱਦੀ ਦਿਵਸ ਸ਼ਤਾਬਦੀ ਰੂਪ ਵਿਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਅਨੇਕਾਂ ਹੀ ਲਾਸਾਨੀ ਕਾਰਜ ਕੀਤੇ, ਜਿਨ੍ਹਾਂ ਨੂੰ ਵਿਸ਼ਵ ਵਿਚ ਵਿਲੱਖਣ ਸਥਾਨ ਪਾ੍ਰਪਤ ਹੋਇਆ ਹੈ। ਇਸ ਮੌਕੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਦਰਸ਼ਨ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਜਸਵਿੰਦਰਪਾਲ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਤਰਸਵੀਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਸੰਗਤਾਂ ਆਦਿ ਹਾਜ਼ਰ ਸਨ।

Related Post