July 6, 2024 00:44:32
post

Jasbeer Singh

(Chief Editor)

Latest update

Australia ‘ਚ ਭਾਰਤੀ ਮੂਲ ਦੀ ਔਰਤ ਦਾ ਕਤਲ

post-img

Australia : ਆਸਟ੍ਰੇਲੀਆ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਔਰਤ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਹੈਦਰਾਬਾਦ ਦੀ ਰਹਿਣ ਵਾਲੀ 36 ਸਾਲਾ ਔਰਤ ਚੈਤਨਿਆ ਸਵੇਤਾ ਮਧਗਾਨੀ ਦਾ ਆਸਟ੍ਰੇਲੀਆ ਵਿੱਚ ਕਤਲ ਕਰ ਦਿੱਤਾ ਗਿਆ ਹੈ। ਉਹ ਆਪਣੇ ਪਤੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਹੀ ਸੀ। ਸ਼ਨੀਵਾਰ ਨੂੰ ਉਸਦੀ ਲਾਸ਼ ਸੜਕ ਕਿਨਾਰੇ ਕੂੜੇਦਾਨ ‘ਚੋਂ ਮਿਲੀ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਚੈਤੰਨਿਆ ਦੀ ਕਥਿਤ ਤੌਰ ‘ਤੇ ਉਸਦੇ ਪਤੀ ਨੇ ਹੱਤਿਆ ਕਰ ਦਿੱਤੀ ਸੀ, ਜੋ ਘਟਨਾ ਤੋਂ ਬਾਅਦ ਹੈਦਰਾਬਾਦ ਗਿਆ ਅਤੇ ਆਪਣੇ ਬੱਚੇ ਨੂੰ ਉਸਦੇ ਮਾਪਿਆਂ ਨੂੰ ਸੌਂਪ ਦਿੱਤਾ। ਰਿਪੋਰਟਾਂ ਅਨੁਸਾਰ, ਆਸਟ੍ਰੇਲੀਆਈ ਨਾਗਰਿਕ ਬਣਨ ਤੋਂ ਬਾਅਦ, ਚੈਤੰਨਿਆ ਅਤੇ ਉਸਦੇ ਪਤੀ ਅਸ਼ੋਕ ਰਾਜ ਵੈਰੀਕੁੱਪਲਾ ਆਪਣੇ ਬੇਟੇ ਨਾਲ ਆਸਟ੍ਰੇਲੀਆ ਦੇ ਪੁਆਇੰਟ ਕੁੱਕ ਵਿੱਚ ਰਹਿਣ ਲੱਗ ਪਏ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਘਟਨਾ ਦੀ ਸਥਾਨਕ ਅਧਿਕਾਰੀਆਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਰਾਜ 5 ਮਾਰਚ ਨੂੰ ਆਪਣੇ ਪੰਜ ਸਾਲਾ ਬੇਟੇ ਨਾਲ ਭਾਰਤ ਗਿਆ ਸੀ। ਉਦੋਂ ਤੋਂ ਹੀ ਸਵੇਤਾ ਲਾਪਤਾ ਸੀ ਅਤੇ ਉਸਦਾ ਕਿਸੇ ਰਿਸ਼ਤੇਦਾਰ ਜਾਂ ਦੋਸਤ ਨਾਲ ਕੋਈ ਸੰਪਰਕ ਨਹੀਂ ਸੀ। ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News. Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com (ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)

Related Post